BREAKING : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਲਖਾ ਸਿੰਘ ਦੇ ਪੁੱਤਰ ਨਾਲ ਫੋਨ ‘ਤੇ ਕੀਤੀ ਗੱਲ

TeamGlobalPunjab
1 Min Read

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ‘ਉੱਡਣ ਸਿੱਖ’ ਮਿਲਖਾ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕਰਨ ਲਈ ਉਹਨਾਂ ਦੇ ਪੁੱਤਰ ਜੀਵ ਮਿਲਖਾ ਸਿੰਘ ਨਾਲ ਫੋਨ ‘ਤੇ ਗੱਲਬਾਤ ਕੀਤੀ । ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਮਿਲਖਾ ਸਿੰਘ ਛੇਤੀ ਹੀ ਸਿਹਤਯਾਬ ਹੋ ਜਾਣਗੇ , ਹਰ ਕੋਈ ਉਨ੍ਹਾਂ ਦੀ ਛੇਤੀ ਸਿਹਤਯਾਬੀ ਲਈ ਅਰਦਾਸ ਕਰ ਰਿਹਾ ਹੈ।

ਇਸ ਸਬੰਧ ਵਿੱਚ ਮੁੱਖ ਮੰਤਰੀ ਨੇ ਆਪਣੇ ਟਵਿੱਟਰ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, ” ‘ਫਲਾਇੰਗ ਸਿੱਖ’ ਅਤੇ ਰਾਸ਼ਟਰੀ ਆਈਕਨ ਮਿਲਖਾ ਸਿੰਘ ਜੀ ਦੇ ਬੇਟੇ ਜੀਵ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਿਤਾ ਦੀ ਸਥਿਤੀ ਬਾਰੇ ਪੁੱਛਗਿੱਛ ਕਰਨ ਲਈ ਗੱਲ ਕੀਤੀ, ਜੋ ਕੋਵਿਡ-19 ਦੇ ਕਾਰਨ ਆਈਸੀਯੂ ਵਿਚ ਦਾਖਲ ਹਨ। ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਉਨ੍ਹਾਂ ਨੂੰ ਮੇਰੀਆਂ ਸ਼ੁੱਭ ਕਾਮਨਾਵਾਂ। ਪੰਜਾਬ ਵਿੱਚ ਅਸੀਂ ਸਾਰੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕਰ ਰਹੇ ਹਾਂ।”

ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਨੂੰ ਪੀ ਜੀ ਆਈ ਵਿਖੇ ਸਾਂਹ ‘ਚ ਦਿੱਕਤ ਕਾਰਨ ਦੁਬਾਰਾ ਦਾਖਲ ਕਰਵਾਇਆ ਗਿਆ ਸੀ । ਇਸ ਤੋਂ ਪਹਿਲਾਂ ਉਹ ਕੋਵਿਡ ਕਾਰਨ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ, ਪਰ ਸਿਹਤ ਵਿੱਚ ਸੁਧਾਰ ਹੋਣ ਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਸੀ।

Share This Article
Leave a Comment