ਨਵੀਂ ਦਿੱਲੀ : ਨਵਜੋਤ ਸਿੱਧੂ ਨੇ ਆਖਰਕਾਰ ਆਪਣੇ ‘ਰਹਿਬਰ’ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਹੀ ਲਈ । ਬੁੱਧਵਾਰ ਨੂੰ ਦੇਰ ਸ਼ਾਮੀਂ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਪਹੁੰਚੇ। ਕਰੀਬ ਅੱਧਾ ਘੰਟਾ ਚੱਲੀ ਇਸ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਰਾਹੁਲ ਗਾਂਧੀ ਦੇ ਘਰ ਤੋਂ ਬਾਹਰ ਨਿਕਲੇ।
ਇਸ ਦੌਰਾਨ ਸਿੱਧੂ ਨੇ ਮੀਡੀਆ ਨਾਲ ਕੋਈ ਗੱਲਬਾਤ ਨਾ ਕੀਤੀ ਅਤੇ ਚੁਪਚਾਪ ਉਥੋਂ ਨਿਕਲ ਗਏ।
ਜ਼ਿਕਰਯੋਗ ਹੈ ਕਿ ਕੱਲ ਰਾਹੁਲ ਗਾਂਧੀ ਨੇ ਨਵਜੋਤ ਸਿੱਧੂ ਨਾਲ ਮੁਲਾਕਾਤ ਕਰਨ ਬਾਰੇ ਇਨਕਾਰ ਕੀਤਾ ਸੀ । ਸਿੱਧੂ ਨੇ ਅੱਜ ਸਵੇਰੇ ਹੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਪ੍ਰਿਯੰਕਾ ਦੇ ਕਹਿਣ ਤੇ ਹੀ ਰਾਹੁਲ ਗਾਂਧੀ ਨੇ ਨਵਜੋਤ ਸਿੱਧੂ ਨਾਲ ਮੁਲਾਕਾਤ ਕਰਨ ਦਾ ਸਮਾਂ ਦਿੱਤਾ।