ਲੁਧਿਆਣਾ: ਪੰਜਾਬ ਵਿਧਾਨ ਸਭਾ ਲਈ ਚੋਣ ਮੈਦਾਨ ਭਖਣ ਦੇ ਨਾਲ ਹੀ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਗਿਆ ਹੈ। ਰਾਹੁਲ ਗਾਂਧੀ ਨੇ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਵੱਜੋਂ ਐਲਾਨ ਕਰ ਦਿੱਤਾ ਹੈ।
ਦੱਸ ਦਈਏ ਕਿ ਕਾਂਗਰਸ ਦੇ CM ਉਮੀਦਵਾਰ ਦੀ ਰੇਸ ਵਿੱਚ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਸ਼ਾਮਿਲ ਸਨ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਕਾਂਗਰਸ ਵਿੱਚ ਚੰਨੀ ਤੇ ਸਿੱਧੂ ਦੋਹਾਂ ਨੂੰ CM ਫੇਸ ਬਣਾਇਆ ਜਾਵੇਗਾ ਤੇ ਢਾਈ-ਢਾਈ ਸਾਲ ਲਈ ਦੋਹਾਂ ਨੇਤਾਵਾਂ ਨੂੰ CM ਬਣਾਇਆ ਜਾਵੇਗਾ, ਪਰ ਐਤਵਾਰ ਨੂੰ ਕਾਂਗਰਸ ਹਾਈਕਮਾਨ ਨੇ ਚਰਨਜੀਤ ਚੰਨੀ ਦੇ ਨਾਮ ‘ਤੇ CM ਚਿਹਰੇ ਵਜੋਂ ਮੋਹਰ ਲਗਾ ਦਿੱਤੀ ਗਈ ਹੈ।