BREAKING : ਵੱਖਵਾਦੀ ਨੇਤਾ ਸਈਅਦ ਅਲੀ ਸ਼ਾਹ ਗਿਲਾਨੀ ਦਾ ਦੇਹਾਂਤ

TeamGlobalPunjab
1 Min Read

ਸ੍ਰੀਨਗਰ : ਕਸ਼ਮੀਰ ਦੇ ਵੱਖਵਾਦੀ ਨੇਤਾ ਸਈਅਦ ਅਲੀ ਸ਼ਾਹ ਗਿਲਾਨੀ ਦਾ ਬੁੱਧਵਾਰ ਦੇਰ ਰਾਤ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਉਦਾਰਵਾਦੀ ਧੜੇ ਦੇ ਨੇਤਾ ਸਨ। ਗਿਲਾਨੀ ਸੋਪੋਰ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸਨ।

ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਦਿੱਤੀ।

 

 

ਮਹਿਬੂਬਾ ਨੇ ਲਿਖਿਆ- ‘ਗਿਲਾਨੀ ਸਾਹਬ ਦੇ ਦਿਹਾਂਤ ਦੀ ਖ਼ਬਰ ਤੋਂ ਦੁਖੀ ਹਾਂ। ਅਸੀਂ ਬਹੁਤੀਆਂ ਗੱਲਾਂ ‘ਤੇ ਸਹਿਮਤ ਨਹੀਂ ਹੋ ਸਕੇ, ਪਰ ਮੈਂ ਦ੍ਰਿੜ੍ਹ ਰਹਿਣ ਅਤੇ ਵਿਸ਼ਵਾਸ ਦੇ ਨਾਲ ਉਨ੍ਹਾਂ ਦਾ ਸਤਿਕਾਰ ਕਰਦੀ ਹਾਂ। ਅੱਲਾ ਉਨ੍ਹਾਂ ਨੂੰ ਜੰਨਤ ਬਖਸ਼ੇ । ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਪ੍ਰਤੀ ਮੇਰੀ ਹਮਦਰਦੀ।

 

 

Share This Article
Leave a Comment