ਗਾਂਧੀਨਗਰ : ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਣੀ ਦੇ ਅਸਤੀਫ਼ੇ ਤੋਂ ਬਾਅਦ ਸੂਬੇ ‘ਚ ਸੀਐੱਮ ਦੇ ਨਵੇਂ ਚਿਹਰੇ ਦੀ ਤਲਾਸ਼ ਪੂਰੀ ਹੋ ਗਈ ਹੈ। ਗਾਂਧੀਨਗਰ ‘ਚ ਪਾਰਟੀ ਦੇ ਹੈੱਡਕੁਆਰਟਰ ਵਿਖੇ ਵਿਧਾਇਕ ਦਲ ਦੀ ਬੈਠਕ ‘ਚ ਨਵੇਂ ਮੁੱਖ ਮੰਤਰੀ ਦੇ ਲਈ ਭੁਪੇਂਦਰ ਪਟੇਲ ਦਾ ਨਾਂ ਸਾਹਮਣੇ ਆਇਆ ਹੈ।
ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਭੁਪੇਂਦਰ ਪਟੇਲ ਦੇ ਨਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵਿਧਾਇਕ ਦਲ ਦੀ ਬੈਠਕ ‘ਚ ਸਾਬਕਾ ਸੀਐੱਮ ਵਿਜੈ ਰੁਪਾਣੀ ਨੇ ਮੁੱਖ ਮੰਤਰੀ ਅਹੁਦੇ ਲਈ ਭੁਪੇਂਦਰ ਪਟੇਲ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ।