BREAKING : ਮੁੱਖ ਮੰਤਰੀ ਨੇ ਘੱਗਰ ਨਦੀ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ, ਕੀਤਾ ਹਵਾਈ ਸਰਵੇਖਣ

TeamGlobalPunjab
1 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਘੱਗਰ ਨਦੀ ‘ਚ ਆਏ ਪਾਣੀ ਨੇ ਖ਼ਾਸਾ ਨੁਕਸਾਨ ਕੀਤਾ ਹੈ।

ਇਸੇ ਦੇ ਚਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘੱਗਰ ਦੀ ਮਾਰ ਹੇਠ ਆਏ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ।

ਭਾਰੀ ਬਾਰਸ਼ ਕਾਰਨ ਇਸ ਸਮੇਂ ਘੱਗਰ ਵਿਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ। ਘੱਗਰ ਦੇ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬ ਚੁੱਕੀ ਹੈ। ਬੀਤੇ ਦਿਨੀਂ ਰੋਸ ਵਜੋਂ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਧਰਨਾ ਲਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਸੀ ।

ਸੰਗਰੂਰ ਦੇ ਮੂਨਕ ਦੇ ਕਈ ਪਿੰਡਾਂ ਵਿੱਚ ਖੇਤਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਨਾਲ 5,400 ਏਕੜ ਤੋਂ ਵੱਧ ਫਸਲਾਂ ਦਾ ਨੁਕਸਾਨ ਹੋਇਆ ਹੈ।

ਮੁੱਖ ਮੰਤਰੀ ਨੇ ਪਟਿਆਲਾ ਅਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਘੱਗਰ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਮੰਗੀ ਹੈ।

Share This Article
Leave a Comment