ਚੰਡੀਗੜ੍ਹ/ਨਵੀਂ ਦਿੱਲੀ : ਇਸ ਵੇਲੇ ਦੀ ਵੱਡੀ ਖਬਰ ਪੰਜਾਬ ਕਾਂਗਰਸ ਨਾਲ ਜੁੜੀ ਹੋਈ ਹੈ। ਪੰਜਾਬ ਕਾਂਗਰਸ ਦੇ ਅੰਦਰੂਨੀ ਕਾਟੋ-ਕਲੇਸ਼ ਨੂੰ ਨਿਬੇੜਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਸਨ।
ਮੁੱਖ ਮੰਤਰੀ ਨੇ ਇੱਥੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਇਹ ਮੁਲਾਕਾਤ ਹੁਣ ਖਤਮ ਹੋ ਗਈ ਹੈ।
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਪਾਰਟੀ ਦੇ ਅੰਦਰੂਨੀ ਮੁੱਦਿਆਂ ਅਤੇ ਪੰਜਾਬ ਦੇ ਵਿਕਾਸ ਕਾਰਜਾਂ ਸਬੰਧੀ ਗੱਲਬਾਤ ਕਰਨ ਆਏ ਸੀ। ਪੰਜਾਬ ਦੇ ਬਾਰੇ ਹਾਈਕਮਾਂਡ ਨੇ ਜੋ ਵੀ ਫੈਸਲਾ ਲੈਣਾ ਹੈ ਅਸੀਂ ਉਸ ਲਈ ਤਿਆਰ ਹਾਂ।ਉਨ੍ਹਾਂ ਕਿਹਾ ਕਿ ਅਸੀਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਖਿੱਚ ਚੁੱਕੇ ਹਾਂ।
I don't want to comment on Sidhu, I have come here to strengthen the party: Punjab Chief Minister Amarinder Singh pic.twitter.com/YyAMiA1fm0
— ANI (@ANI) July 6, 2021
ਸਿੱਧੂ ਬਾਰੇ ਪੁੱਛੇ ਸਵਾਲ ਤੇ ਕੈਪਟਨ ਨੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਉਹ ਸਿੱਧੂ ਬਾਰੇ ਕੁਝ ਵੀ ਕਹਿਣਾ ਨਹੀਂ ਚਾਹੁੰਦੇ। ਉਹ ਇੱਥੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਨਬੇੜਣ ਲਈ ਹਾਈਕਮਾਂਡ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਸੱਦਿਆ ਗਿਆ ਸੀ।