BREAKING : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੁਲਾਕਾਤ ਹੋਈ ਖ਼ਤਮ, ਵੇਖੋ ਤਸਵੀਰਾਂ

TeamGlobalPunjab
1 Min Read

ਪੀ.ਐੱਮ. ਨੂੰ ਕਰਤਾਰਪੁਰ ਲਾਂਘਾ ਮੁੜ ਤੋਂ ਖੋਲ੍ਹਣ ਅਤੇ ਝੋਨੇ ਦੀ ਖਰੀਦ ਵਿੱਚ ਦੇਰੀ ਨਾ ਕਰਨ ਦੀ ਕੀਤੀ ਅਪੀਲ : ਚੰਨੀ

 

 

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਖ਼ਤਮ ‌ਹੋ ਗਈ ਹੈ।

- Advertisement -

 

 ਪੀ.ਐਮ. ਨਾਲ ਹੋਈ ਮੁਲਾਕਾਤ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਸਮੇਤ ਕਿਸਾਨਾਂ ਦੇ ਮੁੱਦਿਆਂ ‘ਤੇ ਚਰਚਾ ਕੀਤੀ ਹੈ । ਚੰਨੀ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਝੋਨੇ ਦੀ ਖਰੀਦ ਵਿੱਚ ਦੇਰੀ ਨਾ ਕਰਨ ਅਤੇ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ ਜਿਹੜਾ ਕਿ ਕੋਵਿਡ-19 ਕਾਰਨ ਬੰਦ ਕੀਤਾ ਗਿਆ ਸੀ।

 

- Advertisement -

 

ਮੁੱਖ ਮੰਤਰੀ ਚੰਨੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਸੀ।

ਮੁੱਖ ਮੰਤਰੀ ਚੰਨੀ ਹੁਣ ਤੋਂ ਥੋੜਾ ਸਮਾਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ।

Share this Article
Leave a comment