ਨਵੀਂ ਦਿੱਲੀ : ਪੰਜਾਬ ਕੈਬਨਿਟ ‘ਚ ਮੰਤਰੀਆਂ ਦੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਦਿੱਲੀ ਦਰਬਾਰ ਪਹੁੰਚੇ ਹੋਏ ਹਨ। ਮੁੱਖ ਮੰਤਰੀ ਵੱਲੋਂ ਬੀਤੇ ਰੋਜ਼ ਦੀ ਤਰ੍ਹਾਂ ਅੱਜ ਵੀ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਚਰਚਾ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰ ਇਹ ਹੈ ਕਿ ਮੁੱਖ ਮੰਤਰੀ ਚੰਨੀ ਫਿਲਹਾਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰ ਰਹੇ ਹਨ। ਸੰਭਾਵਨਾ ਹੈ ਕਿ ਅੱਜ ਮੰਤਰੀਆਂ ਦੀ ਸੂਚੀ ਬਾਰੇ ਕਾਂਗਰਸ ਹਾਈ ਕਮਾਂਡ ਵੱਲੋਂ ਐਲਾਨ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਚਾਰ ਦਿਨਾਂ ਵਿੱਚ ਮੁੱਖ ਮੰਤਰੀ ਚੰਨੀ ਦਾ ਦਿੱਲੀ ਦਾ ਇਹ ਤੀਜਾ ਦੌਰਾ ਹੈ।