ਚੰਡੀਗੜ੍ਹ/ਮੁਹਾਲੀ : ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਆ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਸਿਸਵਾਂ ਫਾਰਮ ਹਾਊਸ ਵਿਖੇ ਪੁੱਜੇ ਹਨ। ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸ ਹਾਈਕਮਾਨ ਦੇ ਸੱਦੇ ‘ਤੇ ਮੀਟਿੰਗ ਕਰਨ ਵਾਸਤੇ ਦਿੱਲੀ ਗਏ ਹੋਏ ਹਨ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਇਹ ਪਹਿਲੀ ਮੁਲਾਕਾਤ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅਗਲੇ ਹੀ ਦਿਨ ਚਰਨਜੀਤ ਸਿੰਘ ਚੰਨੀ ਕੈਪਟਨ ਨੂੰ ਮਿਲਣ ਦਾ ਪ੍ਰੋਗਰਾਮ ਬਣਾ ਚੁੱਕੇ ਸਨ, ਪਰ ਉਸ ਸਮੇਂ ਬਿਲਕੁਲ ਆਖਰੀ ਮੌਕੇ ‘ਤੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।