ਚੰਡੀਗੜ੍ਹ : ਪੰਜਾਬ ਦੇ ਨਵ ਨਿਯੁਕਤ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਤੋਂ ਦਿੱਲੀ ਵੱਲ ਕੂਚ ਕਰ ਗਏ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਦਿੱਲੀ ਲਈ ਲਗਾਤਾਰ ਦੂਜਾ ਗੇੜਾ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਮੁੱਖ ਮੰਤਰੀ ਚੰਨੀ ਵੱਲੋਂ ਆਪਣੀ ਕੈਬਿਨੇਟ ਦੇ ਮੰਤਰੀਆਂ ਸਬੰਧੀ ਕਾਂਗਰਸ ਹਾਈਕਮਾਨ ਤੋਂ ਅੰਤਿਮ ਪ੍ਰਵਾਨਗੀ ਲਈ ਜਾਵੇਗੀ। ਇਸ ਬਾਰੇ ਦੇਰ ਸ਼ਾਮੀਂ ਐਲਾਨ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਦਿੱਲੀ ਪੁੱਜੇ ਮੁੱਖ ਮੰਤਰੀ ਚੰਨੀ ਨੇ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਕੈਬਿਨੇਟ ਸਬੰਧੀ ਚਰਚਾ ਕੀਤੀ ਸੀ। ਉਸ ਸਮੇਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਜਨਰਲ ਸਕੱਤਰ ਰਾਹੁਲ ਗਾਂਧੀ ਦਿੱਲੀ ਵਿੱਚ ਮੌਜੂਦ ਨਹੀਂ ਸਨ, ਉਹ ਸ਼ਿਮਲਾ ਗਏ ਹੋਏ ਸਨ। ਗਾਂਧੀ ਪਰਿਵਾਰ ਦੇ ਦਿੱਲੀ ਪਹੁੰਚਣ ਤੋਂ ਬਾਅਦ ਅੱਜ ਕੈਬਿਨੇਟ ਦਾ ਫੈਸਲਾ ਹੋਣਾ ਤੈਅ ਲੱਗ ਰਿਹਾ ਹੈ।
ਮੁੱਖ ਮੰਤਰੀ ਚਰਨਜੀਤ ਚੰਨੀ ਫਿਲਹਾਲ ਪੂਰੇ ਐਕਸ਼ਨ ਵਿੱਚ ਹਨ। ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਵੱਡੇ ਪੱਧਰ ‘ਤੇ ਪ੍ਰਸ਼ਾਸਨਕ ਅਫਸਰਾਂ ਦੇ ਤਬਾਦਲੇ ਕਰ ਚੁੱਕੇ ਹਨ। ਫਿਲਹਾਲ ਵੇਖਣਾ ਹੋਵੇਗਾ ਕਿ ਮੁੱਖ ਮੰਤਰੀ ਦੀ ਕੈਬਨਿਟ ਵਿੱਚ ਕਿਸ-ਕਿਸ ਨੂੰ ਥਾਂ ਮਿਲਦੀ ਹੈ।