ਬਠਿੰਡਾ : ਵੱਡੀ ਖ਼ਬਰ ਬਠਿੰਡਾ ਤੋਂ ਹੈ, ਜਿੱਥੇ ਫਾਇਰਿੰਗ ਹੋਣ ਤੋਂ ਬਾਅਦ ਲੋਕਾਂ ‘ਚ ਸਹਿਮ ਪਾਇਆ ਜਾ ਰਿਹਾ ਹੈ। ਘਟਨਾ ਇਥੋਂ ਦੇ ਅਜੀਤ ਰੋਡ, ਗਲੀ ਨੰਬਰ-6 ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਦੋ ਗੁੱਟਾਂ ‘ਚ ਹੋਏ ਵਿਵਾਦ ਦੌਰਾਨ ਫਾਇਰਿੰਗ ਹੋਈ ਹੈ।
ਇਸ ਘਟਨਾ ਵਿੱਚ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ । ਤਾਜ਼ਾ ਜਾਣਕਾਰੀ ਇਹ ਹੈ ਕਿ ਘਟਨਾ ‘ਚ ਜ਼ਖ਼ਮੀ ਹੋਏ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਪਹੁੰਚਾਇਆ ਗਿਆ। ਜ਼ਖਮੀਆਂ ਦੇ ਨਾਂ ਬੂਟਾ ਸਿੰਘ ਅਤੇ ਜਸਕਰਨ ਸਿੰਘ ਦੱਸੇ ਜਾ ਰਹੇ ਹਨ।
ਉਧਰ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।