ਦਿੱਲੀ-ਐਨਸੀਆਰ ‘ਚ ਨਹੀਂ ਘਟਿਆ ਪ੍ਰਦੂਸ਼ਣ ਦਾ ਪੱਧਰ
ਗੁਰੂਗ੍ਰਾਮ : ਦਿੱਲੀ ਅਤੇ ਇਸ ਦੇ ਆਸਪਾਸ ਦੀ ਹਵਾ ‘ਚ ਵਧਦੇ ਪ੍ਰਦੂਸ਼ਣ ਦੇ ਪੱਧਰ ਦਾ ਅਸਰ ਐਨਸੀਆਰ ‘ਚ ਵੀ ਦੇਖਣ ਨੂੰ ਮਿਲਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੀ ਚੇਤਾਵਨੀ ਤੋਂ ਬਾਅਦ, ਹਰਿਆਣਾ ਦੇ NCR ਦੇ ਜ਼ਿਲ੍ਹਿਆਂ ਵਿੱਚ ਵੀ ਸਕੂਲ ਬੰਦ ਕਰ ਦਿੱਤੇ ਗਏ ਹਨ। ਹਰਿਆਣਾ ਸਰਕਾਰ ਨੇ ਫਰੀਦਾਬਾਦ, ਗੁਰੂਗ੍ਰਾਮ, ਸੋਨੀਪਤ ਅਤੇ ਝੱਜਰ ਜ਼ਿਲ੍ਹਿਆਂ ਵਿੱਚ ਤੁਰੰਤ ਪ੍ਰਭਾਵ ਨਾਲ 17 ਨਵੰਬਰ ਤੱਕ ਸਕੂਲ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।
ਹਰਿਆਣਾ ਸਰਕਾਰ ਨੇ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਨੂੰ ਵੀ ਕਿਹਾ ਹੈ ਕਿ ਉਹ ਵੱਧ ਤੋਂ ਵੱਧ ਕੰਮ ਘਰ ਬੈਠੇ ਹੀ ਕਰਨ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੜਕਾਂ ‘ਤੇ ਨਿੱਜੀ ਵਾਹਨਾਂ ਦੀ ਗਿਣਤੀ 30 ਫੀਸਦੀ ਤੱਕ ਘੱਟ ਕਰਨ।
ਜ਼ਿਕਰਯੋਗ ਹੈ ਕਿ ਵਧਦੇ ਪ੍ਰਦੂਸ਼ਣ ਕਾਰਨ ਦਿੱਲੀ ਨੇ ਪਹਿਲਾਂ ਹੀ ਇੱਕ ਹਫ਼ਤੇ ਲਈ ਸਕੂਲ ਬੰਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਸਰਕਾਰੀ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ।