ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਵਾਰ-ਵਾਰ ਉਹਨਾਂ ਦੀ ਕਾਬਲੀਅਤ ਤੇ ਸਵਾਲ ਖੜੇ ਕੀਤੇ ਗਏ, ਜਿਸ ਕਾਰਨ ਉਹ ਅਪਮਾਨਿਤ ਮਹਿਸੂਸ ਕਰ ਰਹੇ ਸਨ, ਇਸੇ ਦੇ ਚਲਦਿਆਂ ਉਨ੍ਹਾਂ ਆਪਣਾ ਅਸਤੀਫਾ ਦੇ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਵਾਰ-ਵਾਰ ਸੀ. ਐਲ. ਪੀ. ਦੀ ਮੀਟਿੰਗ ਸੱਦੇ ਜਾਣ ਤੋਂ ਨਾਰਾਜ਼ ਸਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਉਨ੍ਹਾਂ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ, ਜਿਹੜੀ ਹੁਣ ਬਰਦਾਸ਼ਤ ਤੋਂ ਬਾਹਰ ਸੀ।
ਹਾਈਕਮਾਂਡ ਤੋਂ ਨਾਰਾਜ਼ ਨਜ਼ਰ ਆ ਰਹੇ ਕੈਪਟਨ ਨੇ ਕਿਹਾ ਕਿ ਹਾਈਕਮਾਂਡ ਜਿਸ ਨੂੰ ਚਾਹੇ ਮੁੱਖ ਮੰਤਰੀ ਬਣਾ ਸਕਦਾ ਹੈ।
ਭਵਿੱਖ ਬਾਰੇ ਸਵਾਲ ਪੁੱਛੇ ਜਾਣ ਤੇ ਕੈਪਟਨ ਅਮਰਿੰਦਰ ਸਿੰਘ ਨੇ ਦੋ ਹਰਫ਼ੀ ਗੱਲ ਕਹੀ ਕਿ ਉਹ ਆਪਣੇ ਨਜ਼ਦੀਕੀਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਕੋਈ ਕਦਮ ਚੁੱਕਣਗੇ। ਇਸ ਦੌਰਾਨ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਅਤੇ ਪੁੱਤਰ ਰਣਇੰਦਰ ਸਿੰਘ ਉਨ੍ਹਾਂ ਦੇ ਨਾਲ ਸਨ।
Submitted my resignation to Honble Governor. pic.twitter.com/sTH9Ojfvrh
— Capt.Amarinder Singh (@capt_amarinder) September 18, 2021