ਚੰਡੀਗੜ੍ਹ : ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਲਿਖੀ ਚਿੱਠੀ ਦੇ ਜਨਤਕ ਹੋਣ ਤੋਂ ਕੁਝ ਘੰਟਿਆਂ ਬਾਅਦ ‘ਐਕਸ਼ਨ’ ਹੋਇਆ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਦੀ ਮੀਟਿੰਗ ਸੱਦੀ ਗਈ ਹੈ। ਐਤਵਾਰ ਦੇਰ ਸ਼ਾਮ ਨੂੰ ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਗੈਸਟ ਹਾਊਸ ਵਿਖੇ ਸੱਦੀ ਗਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਆਬਜ਼ਰਵਰ ਹਰੀਸ਼ ਚੌਧਰੀ ਦੇ ਵੀ ਸ਼ਾਮਲ ਹੋਣ ਦੀ ਖ਼ਬਰ ਹੈ।
ਇਹ ਮੀਟਿੰਗ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵਿਚਾਲੇ ਜਾਰੀ ਤਲਖ਼ੀ ਦਰਮਿਆਨ ਸੱਦੀ ਗਈ ਹੈ । ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਂਡ ਦੋਹਾਂ ਆਗੂਆਂ ਨੂੰ ਸਾਰੇ ਗਿਲੇ ਸ਼ਿਕਵੇ ਦੂਰ ਕਰ ਇਕਜੁੱਟ ਹੋ ਕੇ ਕੰਮ ਕਰਨ ਲਈ ਸਖ਼ਤ ਨਿਰਦੇਸ਼ ਦੇ ਸਕਦੀ ਹੈ।