BREAKING : ਮਿਲਖਾ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਹੁਣ ਘਰ ‘ਚ ਰਹਿਣਗੇ ਕੁਆਰੰਟੀਨ

TeamGlobalPunjab
1 Min Read

ਚੰਡੀਗੜ੍ਹ : ਕੋਵਿਡ ਕਾਰਨ ਕਰੀਬ 6 ਦਿਨਾਂ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਰਹੇ ‘ਫਲਾਇੰਗ ਸਿੱਖ’ ਮਿਲਖਾ ਸਿੰਘ ਨੂੰ ਐਤਵਾਰ ਨੂੰ ਛੁੱਟੀ ਦੇ ਦਿੱਤੀ ਗਈ।

ਫੋਰਟਿਸ ਹਸਪਤਾਲ ਦੇ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ 91 ਸਾਲਾ ਮਿਲਖਾ ਸਿੰਘ ਦੀ ਹਾਲਤ ਹੁਣ ਬਿਹਤਰ ਹੈ, ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ । ਉਹ ਆਕਸੀਜਨ ਸਹਾਇਤਾ ਨਾਲ ਆਪਣੇ ਘਰ ਕੁਆਰੰਟੀਨ ਵਿੱਚ ਰਹਿਣਗੇ। ਦੱਸਣਯੋਗ ਹੈ ਕਿ ਕੋਵਿਡ ਦੀ ਸ਼ਿਕਾਇਤ ਤੋਂ ਬਾਅਦ ਮਿਲਖਾ ਸਿੰਘ ਨੂੰ 24 ਮਈ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

 ਹਸਪਤਾਲ ਦੇ ਸੀਨੀਅਰ ਅਧਿਕਾਰੀਆਂ ਅਨੁਸਾਰ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ (ਸਾਬਕਾ ਭਾਰਤੀ ਵਾਲੀਬਾਲ ਟੀਮ ਦੀ ਕਪਤਾਨ) ਵੀ ਕੋਰੋਨਾ ਵਾਇਰਸ ਕਾਰਨ ਹਸਪਤਾਲ ‘ਚ ਦਾਖਲ ਹਨ, ਨੂੰ ਸ਼ਨੀਵਾਰ ਰਾਤ ਨੂੰ ਉਨ੍ਹਾਂ ਦੀ ਆਕਸੀਜਨ ਦੀ ਜ਼ਰੂਰਤ ਵਧਣ ਕਾਰਨ ਆਈਸੀਯੂ ਵਿਚ ਤਬਦੀਲ ਕਰ ਦਿੱਤਾ ਗਿਆ।

ਨਿਰਮਲ ਕੌਰ (82 ਸਾਲ) ਨੂੰ ਬੁੱਧਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

- Advertisement -

ਹਸਪਤਾਲ ਦੇ ਬਿਆਨ ਵਿੱਚ ਕਿਹਾ ਗਿਆ ਹੈ, “ਪਰਿਵਾਰ ਦੀ ਬੇਨਤੀ ‘ਤੇ ਮਿਲਖਾ ਸਿੰਘ ਨੂੰ ਅੱਜ ਸਥਿਰ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਆਕਸੀਜਨ ਅਤੇ ਪੋਸ਼ਣ ਸੰਬੰਧੀ ਸਹਾਇਤਾ ‘ਤੇ ਹਨ। ਜਦੋਂ ਕਿ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਨੂੰ ਲੰਘੀ ਰਾਤ ਆਕਸੀਜਨ ਦੀ ਜ਼ਰੂਰਤ ਵਧਣ ਕਾਰਨ ਇੰਟੈਂਸਿਵ ਕੇਅਰ ਯੂਨਿਟ (ICU) ਵਿੱਚ ਤਬਦੀਲ ਕਰਨਾ ਪਿਆ। ਉਹਨਾਂ ਦੀ ਹਾਲਤ ਸਥਿਰ ਹੈ। ”

Share this Article
Leave a comment