BREAKING : ਹੋ ਗਈ ਨਵਜੋਤ ਸਿੱਧੂ ਦੀ ਤਾਜਪੋਸ਼ੀ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਹੋ ਗਈ ਹੈ। ਪੰਜਾਬ ਕਾਂਗਰਸ ਭਵਨ ਵਿੱਚ ਇਸ ਵੇਲੇ ਤਾਜਪੋਸ਼ੀ ਸਮਾਗਮ ਚਲ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੂੰ ਵੱਡਾ ਹਾਰ ਪਾ ਕੇ ਪ੍ਰਧਾਨਗੀ ਲਈ ਮੁਬਾਰਕਬਾਦ ਦਿੱਤੀ ਗਈ ਹੈ।

  • ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਜਿੱਤ ਲਈ ਮਜ਼ਬੂਤੀ ਨਾਲ ਡਟਣ।
  • ਰਾਵਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਸ਼ੇਰ ਸ਼ੇਰ ਹੀ ਹੁੰਦਾ ਹੈ ਉਹ ਕਦੇ ਬੁੱਢਾ ਨਹੀਂ ਹੁੰਦਾ।’

ਇਸ ਵੇਲੇ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਨਵਜੋਤ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਹੈ।

ਆਪਣੇ ਸੰਬੋਧਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ:-

- Advertisement -
  • ਮੈਂ ਪਹਿਲੇ ਦਿਨ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਹਿ ਦਿੱਤਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨਗੀ ਦੇਣ ਬਾਰੇ ਉਨ੍ਹਾਂ ਦਾ ਜੋ ਵੀ ਫੈਸਲਾ ਹੋਵੇਗਾ ਮੈਨੂੰ ਮਨਜ਼ੂਰ ਹੋਵੇਗਾ ।
  •  ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਪਿਤਾ ਹੀ ਮੈਨੂੰ ਸਿਆਸਤ ਵਿਚ ਲੈ ਕੇ ਆਏ ।
  • ਕੈਪਟਨ ਨੇ ਕਿਹਾ ਕਿ ਹੁਣ ਮੈਂ ਅਤੇ ਸਿੱਧੂ ਪੰਜਾਬ ਵਿਚ ਹੀ ਨਹੀਂ ਦੇਸ਼ ਦੀ ਸਿਆਸਤ ਵਿਚ ਵੀ ਇਕੱਠੇ ਚੱਲਾਂਗੇ ।
  •  ਅਗਲੀਆਂ ਚੋਣਾਂ ਵਿਚ ਨਾ ਤਾਂ ਬਾਦਲ ਦਿੱਸਣਗੇ ਅਤੇ ਨਾ ਹੀ ਮਜੀਠੀਆ ਨਜ਼ਰ ਆਵੇਗਾ।

Share this Article
Leave a comment