ਨਵੀਂ ਦਿੱਲੀ : ਨਿਰਭਿਆ ਕੇਸ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਆਖਰਕਾਰ ਅਦਾਲਤ ਨੇ ਨਵੇਂ ਡੈੱਥ ਵਾਰੰਟ ਜਾਰੀ ਕਰ ਦਿੱਤੇ ਹਨ। ਪਟਿਆਲਾ ਹਾਊਸ ਕੋਰਟ ਨੇ ਅੱਜ ਇੱਕ ਘੱਟ ਤੱਕ ਇਸ ‘ਤੇ ਸੁਣਵਾਈ ਕੀਤੀ। ਅਦਾਲਤ ਵੱਲੋਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਲਈ ਹੁਣ 3 ਮਾਰਚ ਦੀ ਤਾਰੀਖ ਨਿਰਧਾਰਿਤ ਕੀਤੀ ਹੈ । ਦੋਸ਼ੀਆਂ ਨੂੰ ਸਵੇਰ 6 ਵਜੇ ਫਾਂਸੀ ਦਿੱਤੀ ਜਾਵੇਗੀ।
ਦੱਸ ਦਈਏ ਕਿ ਇਸ ਮਾਮਲੇ ‘ਤੇ ਅੱਜ ਅਦਾਲਤ ਅੰਦਰ ਸੁਣਵਾਈ ਹੋਈ। ਪਰ ਅਦਾਲਤ ਵੱਲੋਂ ਡੈੱਥ ਵਾਰੰਟ ਜਾਰੀ ਕੀਤੇ ਜਾਣ ਦਾ ਮਾਮਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਦੱਸਣਯੋਗ ਇਹ ਵੀ ਹੈ ਕਿ ਮਾਮਲੇ ਵਿੱਚ ਤਿੰਨ ਦੋਸ਼ੀਆਂ ਵੱਲੋਂ ਸਾਰੀਆਂ ਕਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰ ਲਈਆਂ ਗਈਆਂ ਹਨ। ਰਿਪੋਰਟਾਂ ਇਹ ਵੀ ਆ ਰਹੀਆਂ ਹਨ ਕਿ ਦੋਸ਼ੀ ਵਿਨੈ ਸ਼ਰਮਾ ਲੰਘੀ 11 ਫਰਵਰੀ ਤੋਂ ਭੁੱਖ ਹੜਤਾਲ ‘ਤੇ ਹੈ।