BREAKING NEWS : ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

Global Team
1 Min Read

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅੱਜ ਹੋਈਆਂ ਚੋਣਾਂ ਦੌਰਾਨ ਮਨਜਿੰਦਰ ਸਿੰਘ ਸਿਰਸਾ ਨੂੰ  ਇਸ ਸੰਸਥਾ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਰਣਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਬਾਠ ਮੀਤ ਪ੍ਰਧਾਨ, ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਅਤੇ ਹਰਵਿੰਦਰ ਸਿੰਘ ਕੇਪੀ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਸੰਸਥਾ ਦੀ ਪ੍ਰਧਾਨਗੀ ਮਨਜੀਤ ਸਿੰਘ ਜੀਕੇ ਕੋਲ ਸੀ ਜਿਨ੍ਹਾਂ ਉੱਤੇ ਭ੍ਹਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਹਟਾ ਦਿੱੱਤਾ ਗਿਆ ਸੀ।

Share This Article
Leave a Comment