ਚੰਡੀਗੜ੍ਹ : ਇਸ ਵੇਲੇ ਦੀ ਵਡੀ ਖ਼ਬਰ ਚੰਡੀਗੜ੍ਹ ਤੋਂ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇਥੇ 10 ਮਹੀਨੇ ਦੀ ਬੱਚੀ ਸਮੇਤ ਇਕ ਮਹਿਲਾ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਈ ਹੈ । ਇਨ੍ਹਾਂ ਨੂੰ 32 ਸੈਕਟਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਨਾਲ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 18 ਹੋ ਗਈ ਹੈ।ਦੱਸ ਦੇਈਏ ਕਿ ਇਸ ਬੱਚੀ ਦੇ ਮਾਤਾ ਪਿਤਾ ਪਹਿਲਾਂ ਹੀ ਕੋਰੋਨਾ ਵਾਇਰਸ ਦੇ ਸ਼ਿਕਾਰ ਹਨ ਅਤੇ ਉਨ੍ਹਾਂ ਦਾ ਇਲਾਜ ਪੀਜੀਆਈ ਵਿੱਚ ਚੱਲ ਰਿਹਾ ਹੈ। ਜਾਣਕਾਰੀ ਮੁਤਾਬਿਕ ਇਹ ਕੈਨੇਡਾ ਤੋਂ ਆਏ ਸਨ।