ਸੀਨੀਅਰ ਕਾਂਗਰਸੀ ਆਗੂ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

Global Team
1 Min Read

ਇਸ ਵੇਲੇ ਦੀ ਵੱਡੀ ਖਬਰ ਕਾਂਗਰਸ ਪਾਰਟੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜੀ ਹਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਰਕਾਰ ਦੌਰਾਨ ਚੇਅਰਮੈਨ ਰਹਿ ਚੁਕੇ ਮੇਜਰ ਸਿੰਘ ਧਾਰੀਵਾਲ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਰਾਤ 11 ਵਜੇ ਆਪਣੇ ਮੈਰਿਜ ਪੈਲਿਸ ‘ਚ ਮੌਜੂਦ ਸਨ ਜਿਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ।

ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੇਜਰ ਸਿੰਘ ਆਪਣੇ ਰਿਜ਼ੋਰਟ ਐਸ.ਬੀ.ਆਈ. ਗਿਆ ਸੀ।  ਇਸੇ  ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਰਿਜ਼ੋਰਟ ਵਿੱਚ ਦਾਖਲ ਹੋ ਕੇ ਮੇਜਰ ਸਿੰਘ ਨੂੰ ਗੋਲੀ ਮਾਰ ਦਿੱਤੀ। ਮੇਜਰ ਸਿੰਘ ਨੂੰ ਜਦੋਂ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਥਾਣਾ ਸਿਟੀ ਪੱਟੀ ਦੀ ਤਰਫੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਤਲਾਂ ਦੀ ਪਛਾਣ ਲਈ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Share this Article
Leave a comment