Breaking News: ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਗ੍ਰਿਫ਼ਤਾਰ

Rajneet Kaur
1 Min Read

 ਚੰਡੀਗੜ੍ਹ : ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਾਈ ਕੋਰਟ ਨੇ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਹਾਈ ਕੋਰਟ ਨੇ ਨੋਟਿਸ ਲੈਂਦਿਆਂ ਇਕ ਪੱਤਰਕਾਰ ਖਿਲਾਫ਼ ਵੀ ਕੇਸ ਸ਼ੁਰੂ ਕਰ ਦਿੱਤਾ ਹੈ ਅਤੇ ਨਾਲ ਹੀ ਯੂਟਿਊਬ, ਫੇਸਬੁੱਕ, ਟਵਿਟਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਦਸ ਦਈਏ ਕਿ  ਨਸ਼ਿਆਂ ਦੇ ਮਾਮਲੇ ਵਿਚ ਪਿਛਲੇ ਹਫ਼ਤੇ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਹਾਈ ਕੋਰਟ ਦੇ ਜੱਜਾਂ ਖ਼ਿਲਾਫ਼ ਕੀਤੀ ਗਈ ਟਿੱਪਣੀ ਨੂੰ ਲੈ ਕੇ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਸੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਤੇ ਉਸ ਦੇ ਸਾਥੀ ਪ੍ਰਦੀਪ ਸ਼ਰਮਾ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਲੁਧਿਆਣਾ ਦੇ ਸੀਪੀ ਨੂੰ ਦਿੱਤੇ ਗਏ ਹਨ।  ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਖ਼ੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਹਾਈ ਕੋਰਟ ਲਈ ਅਪਮਾਨਜਨਕ ਸ਼ਬਦ ਵਰਤੇ ਗਏ ਸਨ। ਹਾਈ ਕੋਰਟ ਦਾ ਕਹਿਣਾ ਹੈ ਕਿ ਹਾਈ ਕੋਰਟ ਲਈ ਅਪਮਾਨਜਨਕ ਸ਼ਬਦਾਵਲੀ ਵਰਤਣੀ ਮੰਦਭਾਗਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment