ਵੱਡੀ ਖ਼ਬਰ : ਬਜਟ ਇਜਲਾਸ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਸੀਨੀਅਰ ਆਗੂ ਹੋਇਆ ਕੋਰੋਨਾ ਪਾਜਿਟਿਵ

TeamGlobalPunjab
1 Min Read

ਚੰਡੀਗੜ੍ਹ: ਬਜਟ ਇਜਲਾਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ । ਇਸ ਤੋਂ ਬਾਅਦ ਸੁੱਖ ਸਰਕਾਰੀਆ ਨੇ ਆਪਣੇ ਆਪ ਨੂੰ ਹੋਮ ਕੁਆਰਨਟੀਨ ਕਰ ਲਿਆ ਹੈ । ਦਸ ਦਈਏ ਕਿ ਬਜਟ ਇਜਲਾਸ ਤੋਂ ਪਹਿਲਾਂ ਸਾਰੇ ਵਿਧਾਇਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਇਸ ਦੌਰਾਨ ਹੀ ਸੁੱਖ ਸਰਕਾਰੀਆ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਪੰਜਾਬ ਅੰਦਰ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦੇ ਚਲਦਿਆਂ ਪਿਛਲੇ ਦਿਨੀਂ ਨਵੀਂਆਂ ਕੋਰੋਨਾ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।

Share this Article
Leave a comment