ਇਸਲਾਮਾਬਾਦ : ਇਸ ਸਮੇਂ ਦੀ ਵੱਡੀ ਖਬਰ ਪਾਕਿਸਤਾਨ ਦੇ ਇਸਲਾਮਾਬਾਦ ਤੋਂ ਆ ਰਹੀ ਹੈ। ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਤੋਂ ਦੋ ਭਾਰਤੀ ਅਧਿਕਾਰੀ ਲਾਪਤਾ ਹੋ ਗਏ ਹਨ। ਲਾਪਤਾ ਅਧਿਕਾਰੀਆਂ ਨਾਲ ਸੰਪਰਕ ਵੀ ਨਹੀਂ ਹੋ ਪਾ ਰਿਹਾ ਹੈ। ਸਮਾਚਾਰ ਏਜੰਸੀ ਏ ਐਨ ਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਦਿੱਤੀ ਹੈ। ਖ਼ਬਰ ਹੈ ਕਿ ਦੋਵੇਂ ਅਧਿਕਾਰੀਆਂ ਨਾਲ ਪਿਛਲੇ ਦੋ ਘੰਟਿਆਂ ਤੋਂ ਸੰਪਰਕ ਨਹੀਂ ਹੋ ਸਕਿਆ ਹੈ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਭਾਰਤ ਵੱਲੋਂ ਪਾਕਿਸਤਾਨੀ ਡਿਪਲੋਮੈਟਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਉਠਾਇਆ ਗਿਆ ਸੀ। ਉਸ ਸਮੇਂ ਇਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿਚ ਇਹ ਦੇਖਿਆ ਗਿਆ ਸੀ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਕੁਝ ਲੋਕ ਭਾਰਤੀ ਡਿਪਲੋਮੈਟ ਗੌਰਵ ਆਹਲੂਵਾਲੀਆ ਦੀ ਕਾਰ ਦਾ ਪਿੱਛਾ ਕਰ ਰਹੇ ਸਨ ਜਦੋਂ ਕਿ ਕੁਝ ਲੋਕ ਉਸ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਗੱਡੀਆਂ ‘ਚ ਸਵਾਰ ਸਨ। ਜਿਸ ਤੋਂ ਬਾਅਦ ਭਾਰਤ ਨੇ ਇਸਲਾਮਾਬਾਦ ਵਿਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਪ੍ਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ‘ਤੇ ਸਖਤ ਰੁਖ ਅਪਣਾਉਂਦੇ ਹੋਏ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੂੰ ਇਕ ਨੋਟਿਸ ਜਾਰੀ ਕਰ ਭਾਰਤ ਦੇ ਡਿਪਲੋਮੈਟਾਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਸੀ।