BREAKING NEWS : ਗ੍ਰਹਿ ਮੰਤਰੀ ਅਮਿਤ ਸ਼ਾਹ AIIMS ‘ਚ ਦਾਖਲ, 14 ਅਗਸਤ ਨੂੰ ਕੋਰੋਨਾ ਰਿਪੋਰਟ ਆਈ ਸੀ ਨੈਗੇਟਿਵ

TeamGlobalPunjab
1 Min Read

ਨਵੀਂ ਦਿੱਲੀ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਦੇ AIIMS ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ 2 ਵਜੇ ਦੇ ਕਰੀਬ ਅਮਿਤ ਸ਼ਾਹ ਨੂੰ AIIMS ਹਸਪਤਾਲ ਦੇ ਓਲਡ ਪ੍ਰਾਈਵੇਟ ਵਾਰਡ ‘ਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਪੇਸ਼ ਆ ਰਹੀ ਸੀ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ 2 ਅਗਸਤ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰ ਕੇ ਦਿੱਤੀ ਸੀ। ਹਾਲਾਂਕਿ 14 ਅਗਸਤ ਨੂੰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

AIIMS ਦੇ ਡਾਕਟਰਾਂ ਦੀ ਟੀਮ ਡਾਇਰੈਕਟਰ ਰਣਦੀਪ ਗੁਲੇਰੀਆ ਦੀ ਅਗਵਾਈ ਵਿੱਚ ਅਮਿਤ ਸ਼ਾਹ ਦੀ ਸਿਹਤ ਉੱਤੇ ਨਿਗਰਾਨੀ ਕਰ ਰਹੀ ਹੈ। ਆਪਣੇ ਮੈਡੀਕਲ ਬੁਲੇਟਿਨ ਵਿੱਚ ਹਸਪਤਾਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਰੀਰ ਵਿੱਚ ਪਿਛਲੇ 3-4 ਦਿਨਾਂ ਤੋਂ ਪੀੜ ਹੋ ਰਹੀ ਸੀ, ”ਉਹ ਸਹਿਜ ਮਹਿਸੂਸ ਕਰ ਰਹੇ ਹਨ ਅਤੇ ਆਪਣਾ ਕੰਮ ਹਸਪਤਾਲ ਤੋਂ ਹੀ ਕਰ ਰਹੇ ਹਨ।”

छवि

- Advertisement -

Share this Article
Leave a comment