ਨਵੀਂ ਦਿੱਲੀ : ਪ੍ਰਧਾਨਮੰਤਰੀ ਮੋਦੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਅਹਿਮ ਫੈਸਲਾ ਲਿਆ ਗਿਆ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕਰਦਿਆਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਆਪਣੇ ਸੰਬੋਧਨ ਦੌਰਾਨ ਮੋਦੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਘਰ ਵਾਪਸ ਪਰਤਣ ਦੀ ਅਪੀਲ ਕੀਤੀ।
आज मैं आपको, पूरे देश को, ये बताने आया हूं कि हमने तीनों कृषि कानूनों को वापस लेने का निर्णय लिया है।
इस महीने के अंत में शुरू होने जा रहे संसद सत्र में, हम इन तीनों कृषि कानूनों को Repeal करने की संवैधानिक प्रक्रिया को पूरा कर देंगे: PM @narendramodi
— PMO India (@PMOIndia) November 19, 2021
ਪੀਐਮ ਮੋਦੀ ਨੇ ਕਿਹਾ, ‘ਅੱਜ ਹੀ ਸਰਕਾਰ ਨੇ ਖੇਤੀਬਾੜੀ ਸੈਕਟਰ ਨਾਲ ਜੁੜਿਆ ਇੱਕ ਹੋਰ ਅਹਿਮ ਫੈਸਲਾ ਲਿਆ ਹੈ। ਜ਼ੀਰੋ ਬਜਟ ਖੇਤੀ ਯਾਨੀ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਦੀਆਂ ਬਦਲਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਗਿਆਨਕ ਢੰਗ ਨਾਲ ਫਸਲੀ ਤਰੀਕਿਆਂ ਨੂੰ ਬਦਲਣ ਦਾ ਫੈਸਲਾ ਕੀਤਾ ਗਿਆ ਹੈ।