ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਵੱਡੇ ਸਿਆਸੀ ਧਮਾਕੇ ਹੋ ਰਹੇ ਹਨ। ਵੱਡੀ ਖ਼ਬਰ ਇਹ ਹੈ ਕਿ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ‘ਆਪ’ ਛੱਡ ਕੇ ਕਾਂਗਰਸ ਦਾ ‘ਹੱਥ’ ਫੜਣ ਜਾ ਰਹੇ ਹਨ। ਇਸ ਨੂੰ ‘ਆਪ’ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਦਰਅਸਲ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਜਗਤਾਰ ਸਿੰਘ ਜੱਗਾ, ਕਾਂਗਰਸੀ ਵਿਧਾਇਕਾਂ ਨਾਲ ਬੈਠੇ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਚੰਨੀ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ, ਜਿਸ ਤੋਂ ਸਾਫ ਹੈ ਕਿ ਤੋਂ ‘ਆਪ’ ਵਿਧਾਇਕ ਦਾ ਰੁਝਾਨ ਕਾਂਗਰਸ ਵੱਲ ਵਧ ਰਿਹਾ ਹੈ। ਫਿਲਹਾਲ ਸੂਬੇ ‘ਚ ਆਮ ਆਦਮੀ ਪਾਰਟੀ ‘ਚ ਹਲਚਲ ਮਚੀ ਹੋਈ ਹੈ।
ਦੱਸਣਯੋਗ ਹੈ ਕਿ ਬੀਤੇ ਰੋਜ਼ ਹੀ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ‘ਆਪ’ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਚੁੱਕੀ ਹੈ।