ਲੁਧਿਆਣਾ (ਰਜਿੰਦਰ ਅਰੋੜਾ) : ਭਾਜਪਾ ਦੀ ਪੰਜਾਬ ਇਕਾਈ ਨੂੰ ਅੱਜ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਲੁਧਿਆਣਾ ਤੋਂ ਪਾਰਟੀ ਦੇ ਸਿਰਕੱਢ ਆਗੂ ਜ਼ਿਲਾ ਉਪ ਪ੍ਰਧਾਨ ਆਰ.ਡੀ. ਸ਼ਰਮਾ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਲੁਧਿਆਣਾ ਤੋਂ ਹੀ ਭਾਜਪਾ ਦੇ ਦੋ ਹੋਰ ਸੀਨੀਅਰ ਆਗੂਆਂ ਮਿੰਟੂ ਸ਼ਰਮਾ ਅਤੇ ਕਮਲ ਚੇਤਲੀ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।
ਇਨ੍ਹਾਂ ਆਗੂਆਂ ਨੇ ਆਪਣੇ ਅਸਤੀਫ਼ੇ ਦਾ ਕਾਰਨ ਪੰਜਾਬ ਦੀ ਕਮਜ਼ੋਰ ਲੀਡਰਸ਼ਿਪ ਅਤੇ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਨੂੰ ਦੱਸਿਆ ਹੈ।
ਜ਼ਿਕਰਯੋਗ ਹੈ ਕਿ ਅੱਜ ਹੀ ਫਿਰੋਜ਼ਪੁਰ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਵਿਧਾਇਕ ਰਹੇ ਸੁਖਪਾਲ ਸਿੰਘ ਨਨੂੰ ਨੇ ਵੀ ਭਾਜਪਾ ਨੂੰ ਛੱਡਣ ਦਾ ਐਲਾਨ ਕੀਤਾ ਹੈ।