ਚੰਡੀਗੜ੍ਹ (ਬਿੰਦੂ ਸਿੰਘ) : ਬਿਜਲੀ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਸਿਸਵਾਂ ਫਾਰਮ ਦਾ ਘਿਰਾਓ ਕਰਨ ਪੁੱਜੇੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ, ‘ਆਪ’ ਦੇ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ।
ਪੁਲਿਸ ਵਲੋਂ ਭਗਵੰਤ ਮਾਨ ਨੂੰ ਮਾਜਰੀ ਥਾਣੇ ਲੈ ਜਾਇਆ ਗਿਆ ਹੈ।
ਉਧਰ ਹਰਪਾਲ ਚੀਮਾ ਨੂੰ ਗ੍ਰਿਫ਼ਤਾਰ ਕਰਕੇ ਕੁਰਾਲੀ ਥਾਣੇ ਵਿੱਚ ਲੈ ਜਾਇਆ ਗਿਆ ਹੈ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋ ਸੂਬੇ ਵਿੱਚ ਜਾਰੀ ਬਿਜਲੀ ਸੰਕਟ ਦੇ ਚਲਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ।