BREAKING : ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ

TeamGlobalPunjab
2 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : UPDATE : ਪੰਜਾਬ ਸਰਕਾਰ ਵਲੋਂ ਮੰਗਾਂ ਸਬੰਧੀ ਦਿੱਤੇ ਭਰੋਸੇ ਤੋਂ ਬਾਅਦ ਪੀਆਰਟੀਸੀ ਤੇ ਪਨਬੱਸ ਦੇ ਕੱਚੇ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਚੰਡੀਗੜ੍ਹ ਵਿਖੇ ਸਰਕਾਰ ਦੇ ਨੁਮਾਇੰਦੇ ਨਾਲ ਅੱਜ ਹੋਈ ਮੀਟਿੰਗ ਤੋਂ ਬਾਅਦ, ਮੁਲਾਜ਼ਮਾਂ ਵੱਲੋਂ ਆਪਸ ਵਿੱਚ ਕੀਤੇ ਸਲਾਹ ਮਸ਼ਵਰੇ ਦੌਰਾਨ ਲਿਆ ਗਿਆ। ਜ਼ਿਕਰਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਵੱਲੋਂ ਸੂਬੇ ਵਿੱਚ ਪਿਛਲੇ ਨੌ ਦਿਨਾਂ ਤੋਂ ਹੜਤਾਲ ਕੀਤੀ ਜਾ ਰਹੀ ਸੀ।

ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਹੋਇਆ ਕਿ ਅੱਠ ਦਿਨ ਬਾਅਦ ਸਰਕਾਰ ਸਾਰੀਆਂ ਮੰਗਾਂ ਬਾਰੇ ਅੰਤਮ ਫੈਸਲਾ ਲੈ ਲਵੇਗੀ। ਪਰ ਮੁਲਾਜ਼ਮਾਂ ਨੇ ਸਰਕਾਰ ਨੂੰ 15 ਦਿਨ ਦਾ ਸਮਾਂ ਦੇਣ ਦੀ ਗੱਲ ਆਖੀ ਹੈ ਅਤੇ ਕਿਹਾ ਹੈ ਕਿ ਜੇਕਰ ਦੋ ਹਫ਼ਤਿਆਂ ਬਾਅਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ 29 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ ਜਾਣਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਹੋਇਆ ਕਿ ਕੱਚੇ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਤੀਹ ਫ਼ੀਸਦੀ ਵਾਧਾ ਕੱਲ੍ਹ ਤੋਂ ਲਾਗੂ ਹੋ ਜਾਵੇਗਾ । ਸਰਕਾਰ 842 ਨਵੀਆਂ ਬੱਸਾਂ ਨੂੰ ਰੋਡਵੇਜ਼ ਦੇ ਬੇੜੇ ਵਿੱਚ ਸ਼ਾਮਲ ਕਰਨ ਲਈ ਵੀ ਤਿਆਰ ਹੈ।

Share this Article
Leave a comment