ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਜਧਾਨੀ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਉਹ ਸਰਕਾਰੀ ਹੈਲੀਕਾਪਟਰ ਰਾਹੀਂ ਦਿੱਲੀ ਜਾ ਰਹੇ ਹਨ। ਮੁੱਖ ਮੰਤਰੀ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ । ਇਸ ਮੁਲਾਕਾਤ ਦੌਰਾਨ ਉਹ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਨਗੇ।
ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਕਿਹਾ, ਅੱਜ ਕਿਸਾਨ ਪਰੇਸ਼ਾਨ ਹੈ, ਦੇਸ਼ ਦਾ ਕਿਸਾਨ ਮਰ ਰਿਹਾ ਹੈ, ਕੇਂਦਰ ਸਰਕਾਰ ਨੂੰ ਤੁਰੰਤ ਤਿੰਨ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਅਤੇ ਅਜਿਹੀਆਂ ਘਟਨਾਵਾਂ (ਲਖੀਮਪੁਰ) ਨੂੰ ਰੋਕਣਾ ਚਾਹੀਦਾ ਹੈ। ਮੈਂ ਇਸ ਮੁੱਦੇ ਲਈ ਦਿੱਲੀ ਜਾ ਰਿਹਾ ਹਾਂ ਅਤੇ ਇਸ ਮੁੱਦੇ ‘ਤੇ ਗ੍ਰਹਿ ਮੰਤਰੀ ਨਾਲ ਚਰਚਾ ਕਰਾਂਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇਹ ਪਹਿਲੀ ਮੁਲਾਕਾਤ ਹੈ।