BREAKING : ਐਡਵੋਕੇਟ ਜਨਰਲ ਏ. ਪੀ. ਐਸ. ਦਿਓਲ ਦਾ ਅਸਤੀਫ਼ਾ ਹੋਇਆ ਮਨਜ਼ੂਰ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਕੀਤੀ ਅਤੇ ਏ.ਪੀ.ਐਸ. ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ।  ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਏ.ਪੀ.ਐਸ. ਦਿਓਲ ਦੀ ਨਿਯੁਕਤੀ ‘ਤੇ ਤਿੱਖਾ ਵਿਰੋਧ ਜਤਾਇਆ ਸੀ ਅਤੇ ਇਸ ਮੁੱਦੇ ‘ਤੇ ਸਿੱਧੂ ਅਤੇ ਮੁੱਖ ਮੰਤਰੀ ਚੰਨੀ ਵਿਚਾਲੇ ਵਿਵਾਦ ਵੀ ਬਣਿਆ ਹੋਇਆ ਸੀ।

ਇਸੇ ਦੇ ਚਲਦਿਆਂ ਪਿਛਲੇ ਹਫ਼ਤੇ ਏ.ਪੀ.ਐਸ. ਦਿਓਲ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਚੰਨੀ ਨੂੰ ਭੇਜ ਦਿੱਤਾ ਸੀ, ਹਾਲਾਂਕਿ ਉਸ ਸਮੇਂ ਉਨ੍ਹਾਂ ਨੂੰ ਅਗਲੇ ਹੁਕਮਾਂ ਤੱਕ ਅਹੁਦੇ ਤੇ ਬਣੇ ਰਹਿਣ ਲਈ ਕਿਹਾ ਗਿਆ ਸੀ।

ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਬਾਰੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਬਾਰੇ ਫ਼ੈਸਲਾ ਇੱਕ ਦੋ ਦਿਨ ਵਿੱਚ ਲੈ ਲਿਆ ਜਾਵੇਗਾ।

- Advertisement -

 

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਾਬਕਾ ਐਡਵੋਕੇਟ ਜਨਰਲ ਏ.ਪੀ.ਐਸ. ਦਿਓਲ

Share this Article
Leave a comment