ਚੰਡੀਗੜ੍ਹ : ਵੱਡੀ ਖਬਰ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਸਬੰਧਤ ਹੈ। ਪੰਜਾਬ ਸਰਕਾਰ ਨੇ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਐਲਾਨਿਆ ਹੈ। ਸਰਕਾਰ ਵੱਲੋਂ ਇਸ ਬਾਬਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਏ ਪੀ ਐਸ ਦਿਓਲ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਇਤਰਾਜ਼ ਜਤਾਏ ਜਾਣ ਤੋਂ ਬਾਅਦ ਏ.ਜੀ. ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਦੀਪਇੰਦਰ ਪਟਵਾਲੀਆ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਸੰਦ ਦੱਸਿਆ ਜਾ ਰਿਹਾ ਹੈ।