ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ। ਇਸ ਬਾਰੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਜਾਣਕਾਰੀ ਦਿੱਤੀ ਹੈ।
ਵੇਰਕਾ ਨੇ ਦੱਸਿਆ ਕਿ ਠੇਕੇ ‘ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਨੂੰ ਮੁੱਖ ਮੰਤਰੀ ਵੱਲੋਂ ਪੱਕਾ ਕਰਨ ਦਾ ਆਦੇਸ਼ ਦੇ ਦਿੱਤਾ ਗਿਆ ਹੈ।
ਇਸ ਨਾਲ ਸੂਬੇ ਦੇ 15000 ਦੇ ਕਰੀਬ ਕੱਚੇ ਸਫ਼ਾਈ ਸੇਵਕਾਂ ਨੂੰ ਲਾਭ ਪਹੁੰਚੇਗਾ। ਵੇਰਕਾ ਅਨੁਸਾਰ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਸਬੰਧੀ ਵੀ ਉਨ੍ਹਾਂ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਮੁੱਖ ਮੰਤਰੀ ਵੱਲੋਂ ਇਨ੍ਹਾਂ ਦੇ ਛੇਤੀ ਹੱਲ ਦਾ ਭਰੋਸਾ ਦਿਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਪਿਛਲੇ ਕਈ ਹਫਤਿਆਂ ਤੋਂ ਸਫਾਈ ਸੇਵਕ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਹਨ।