Home / News / BREAKING : ਪੰਜਾਬ ਸਰਕਾਰ ਨੇ ਸਕੂਲ ਖੋਲ੍ਹਣ ਸੰਬੰਧੀ ਲਿਆ ਵੱਡਾ ਫੈਸਲਾ

BREAKING : ਪੰਜਾਬ ਸਰਕਾਰ ਨੇ ਸਕੂਲ ਖੋਲ੍ਹਣ ਸੰਬੰਧੀ ਲਿਆ ਵੱਡਾ ਫੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਇੱਕ ਵੱਡਾ ਫ਼ੈਸਲਾ ਕੀਤਾ ਹੈ। ਇਸ ਬਾਰੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਤਾਜ਼ਾ ਹੁਕਮ ਜਾਰੀ ਕਰਦੇ ਹੋਏ 26 ਜੁਲਾਈ ਤੋਂ 10ਵੀਂ, 11ਵੀਂ ਤੇ 12ਦੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਸਕੂਲ ਖੋਲ੍ਹਣ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਸਕੂਲਾਂ ਵਿਚ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਦਸਵੀਂ ਤੋਂ ਬਾਰ੍ਹਵੀਂ ਜਮਾਤ ਲਈ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਏਗੀ, ਪਰ ਸਿਰਫ ਉਨ੍ਹਾਂ ਅਧਿਆਪਕਾਂ ਅਤੇ ਸਟਾਫ ਨੂੰ ਸਰੀਰਕ ਤੌਰ ‘ਤੇ ਮੌਜੂਦ ਰਹਿਣ ਦੀ ਇਜ਼ਾਜ਼ਤ ਹੋਵੇਗੀ ਜਿਨ੍ਹਾਂ ਨੂੰ ਪੂਰੀ ਤਰ੍ਹਾਂ ਟੀਕਾ ਲਗਾਇਆ ਜਾ ਚੁੱਕਾ ਹੈ ਭਾਵ ਉਹ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਹੋਣ।

ਵੱਡੀ ਗੱਲ ਇਹ ਕਿ ਵਿਦਿਆਰਥੀਆਂ ਦੀ ਸਰੀਰਕ ਮੌਜੂਦਗੀ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ ‘ਤੇ ਹੋਵੇਗੀ ਅਤੇ ਵਰਚੁਅਲ ਕਲਾਸਾਂ ਦਾ ਵਿਕਲਪ ਜਾਰੀ ਰੱਖਿਆ ਜਾਵੇਗਾ । ਉਨ੍ਹਾਂ ਨੇ ਆਦੇਸ਼ ਦਿੱਤਾ ਕਿ ਇਸ ਸਬੰਧ ਵਿਚ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਤੌਰ ਉਤੇ ਸੂਚਿਤ ਕਰਨਾ ਹੋਵੇਗਾ।

ਇਸ ਤੋਂ ਅਲਾਵਾ ਉਨ੍ਹਾਂ ਇਨਡੋਰ ਤੇ ਆਊਟਡੋਰ ਇਕੱਠਾਂ ਦੀ ਗਿਣਤੀ ਵੀ ਵਧਾ ਕੇ 150 (ਇਨਡੋਰ) ਤੇ 300 (ਆਊਟਡੋਰ) ਕਰਕੇ  ਲੋਕਾਂ ਨੂੰ ਰਾਹਤ ਦਿੱਤੀ ਹੈ।

        ਪੰਜਾਬ ਲਈ ਕੋਵਿਡ ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਤੱਕ ਹੋ ਜਾਣ ਅਤੇ ਮੁੜ ਪੈਦਾ ਹੋਣ ਦੀ ਗਿਣਤੀ 0.75 ਫੀਸਦੀ ਰਹਿਣ (ਕੌਮੀ ਔਸਤ ਨਾਲੋਂ ਘੱਟ) ਉਤੇ ਗੌਰ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ।

        ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰ੍ਹਾਂ 2 ਅਗਸਤ, 2021 ਤੋਂ ਖੋਲ੍ਹਣ ਦੀ ਆਗਿਆ ਹੋਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਂਦੇ ਹਫ਼ਤਿਆਂ ਵਿਚ ਕੇਸਾਂ ਵਿਚ ਹੋਰ ਕਮੀ ਆਵੇਗੀ।

        ਸਮਾਜਿਕ ਇਕੱਠਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖੇਤਰਾਂ ਵਿਚ ਕਲਾਕਾਰਾਂ/ ਗਾਇਕਾਂ ਨੂੰ ਅਜਿਹੇ ਸਮਾਗਮਾਂ/ਮੌਕਿਆਂ ਲਈ ਇਜਾਜ਼ਤ ਹੋਵੇਗੀ ਪਰ ਇਸ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੋਵੇਗਾ।

        ਮੁੱਖ ਮੰਤਰੀ ਵੱਲੋਂ ਬਾਰ, ਸਿਨੇਮਾ ਹਾਲਜ਼, ਰੈਸਟੋਰੈਂਟ, ਸਪਾਜ਼, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਮ, ਚਿੜੀਆਘਰ ਆਦਿ ਨੂੰ ਕੋਵਿਡ ਟੀਕਾਕਰਨ ਦੀ ਪਾਲਣਾ ਨੂੰ ਯਕੀਨੀ ਬਣਾ ਕੇ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਦਿੱਤੇ ਗਏ ਹੁਕਮਾਂ ਤੋਂ ਕੁਝ ਦਿਨਾਂ ਬਾਅਦ ਅੱਜ ਇਹ ਰਾਹਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਅਜਿਹੀ ਹੀ ਪਾਲਣਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ।

        ਕੋਵਿਡ ਦੀ ਸਥਿਤੀ ਬਾਰੇ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਸਰੂਪ ਵਿਚ ਆਏ ਬਦਲਾਅ ਬਾਰੇ ਮਹੀਨਾਵਾਰ ਅੰਕੜਿਆਂ ਨੇ ਦਰਸਾਇਆ ਹੈ ਕਿ 90 ਫੀਸਦੀ ਤੋਂ ਵੱਧ ਵਾਇਰਸ ਦੀ ਕਿਸਮ ਚਿੰਤਾਜਨਕ ਹੈ ਕਿਉਂ ਜੋ ਮੂਲ ਵਾਇਰਸ ਵਿਵਹਾਰਕ ਤੌਰ ਉਤੇ ਹੋਰ ਕਿਸਮਾਂ ਵਿਚ ਬਦਲ ਚੁੱਕਾ ਹੈ ਅਤੇ ਜੂਨ ਮਹੀਨੇ ਵਿਚ ਵੀ ਡੈਲਟਾ ਨੇ ਜ਼ੋਰ ਫੜਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਡੈਲਟਾ ਪਲੱਸ ਦਾ ਕੋਈ ਨਵਾਂ ਕੇਸ ਨਹੀਂ ਹੈ।

Check Also

BIG NEWS : ਕੈਪਟਨ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ …

Leave a Reply

Your email address will not be published. Required fields are marked *