Breaking : ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫਤਾਰ : ਸੂਤਰ

Rajneet Kaur
2 Min Read

ਨਿਊਜ਼ ਡੈਸਕ:  ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ  ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਾਰਵਾਈ ਦੇ ਚੱਲਦਿਆਂ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ।  ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਮ੍ਰਿਤਪਾਲ ਨੂੰ ਜਲੰਧਰ ਜ਼ਿਲ੍ਹੇ  ਦੇ ਨਕੋਦਰ ਦੇ ਨਜ਼ਦੀਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸਦੇ ਲਈ ਪੰਜਾਬ ਪੁਲਿਸ ਨੇ ਕਈ ਜਿਲ੍ਹਿਆਂ ‘ਚ ਨਾਕਾਬੰਦੀ ਵੀ ਕੀਤੀ ਗਈ ਸੀ। ਪੁਲਿਸ ਨੇ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਦੋ ਗੱਡੀਆਂ ਵੀ ਜ਼ਬਤ ਕੀਤੀ ਸਨ। ਦਸ ਦਈਏ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ।

ਦਸ ਦਈਏ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। ਪੰਜਾਬ ਦੀਆਂ ਕਈ ਥਾਵਾਂ ‘ਤੇ ਇੰਟਰਨੈਟ ਸੇਵਾ ਠੱਪ ਕਰ ਦਿੱਤੀ ਗਈ ਹੈ। ਬਠਿੰਡਾ ਸਮੇਤ ਕਈ ਇਲਾਕਿਆਂ ‘ਚ ਇੰਟਰਨੈਟ ਸੇਵਾਵਾਂ ਨੂੰ ਕੱਲ੍ਹ ਦੁਪਹਿਰ ਦੇ 12 ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ।

Share this Article
Leave a comment