BREAKING : ਰੁਲਦੂ ਸਿੰਘ ਮਾਨਸਾ ਨੂੰ ਕਿਸਾਨ ਮੋਰਚੇ ਨੇ ਕੀਤਾ ਸਸਪੈਂਡ

TeamGlobalPunjab
1 Min Read

ਨਵੀਂ ਦਿੱਲੀ : ਇਸ ਵੇਲੇ ਦੀ ਵੱਡੀ ਖ਼ਬਰ ਕਿਸਾਨੀ ਮੋਰਚੇ ਤੋਂ ਸਾਹਮਣੇ ਆ ਰਹੀ ਹੈ। ਖੇਤੀਬਾੜੀ ਕਾਨੂੰਨਾਂ ਖਿਲਾਫ਼ 8 ਮਹੀਨਿਆਂ ਤੋਂ ਦਿੱਲੀ ਬਾਰਡਰ ‘ਤੇ ਮੋਰਚਾ ਲਈ ਬੈਠੀਆਂ ਕਿਸਾਨ ਜਥੇਬੰਦੀਆਂ ਵਾਲੇ ਸਾਂਝੇ ਮੋਰਚੇ ਨੇ ਵੱਡਾ ਫੈਸਲਾ ਲਿਆ ਹੈ। ਮੋਰਚੇ ਨੇ ਅੱਜ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ ਸਸਪੈਂਡ ਕਰ ਦਿੱਤਾ ਹੈ।

ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਵਲ਼ੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ 21 ਜੁਲਾਈ ਨੂੰ ਰੁਲਦੂ ਸਿੰਘ ਮਾਨਸਾ ਵੱਲੋ ਸਟੇਜ ਤੋਂ ਇੱਕ ਭਾਸ਼ਨ ਦਿੱਤਾ ਗਿਆ ਸੀ ਜਿਸ ਦੇ ਚੱਲਦਿਆਂ ਹੀ ਉਹਨਾਂ ਨੂੰ ਸਸਪੈਂਡ ਕੀਤਾ ਗਿਆ।

ਮੋਰਚੇ ਦੇ ਇਸ ਫੈਸਲੇ ਤੋਂ ਬਾਅਦ ਰੁਲਦੂ ਸਿੰਘ ਮਾਨਸਾ ਨਾ ਤਾਂ 15 ਦਿਨਾਂ ਲਈ ਕਿਸਾਨੀ ਸਟੇਜ ਤੇ ਕੋਈ ਭਾਸ਼ਨ ਦੇਣਗੇ ਅਤੇ ਨਾ ਹੀ ਕੋਈ ਬਿਆਨ ਦੇ ਸਕਦੇ ਹਨ।

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਇਸ ਤੋਂ ਪਹਿਲਾਂ ਵੀ ਵੱਡੇ ਕਿਸਾਨ ਆਗੂਆਂ ਖ਼ਿਲਾਫ਼ ਅਜਿਹੀ ਕਾਰਵਾਈ ਕਰ ਚੁੱਕਾ ਹੈ। ਇਸ ਵਿੱਚ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚਡੂਨੀ ਅਤੇ ਨਵਦੀਪ ਜਲਬੇੜਾ (ਵਾਟਰ ਕੈਨਨ ਬੁਆਏ) ਦਾ ਨਾਂ ਵੀ ਸ਼ਾਮਲ ਹੈ।

Share This Article
Leave a Comment