ਚੰਡੀਗੜ੍ਹ – ਕਿਸਾਨਾਂ ਦੀ ਪਾਰਟੀ ਨੂੰ ਚੋਣ ਨਿਸ਼ਾਨ ਮੰਜਾ ਮਿਲ ਗਿਆ ਹੈ । ਸੰਯੁਕਤ ਸਮਾਜ ਮੋਰਚਾ ਕਿਸਾਨਾਂ ਦੇ ਸੰਯੁਕਤ ਕਿਸਾਨ ਮੋਰਚਾ ‘ਚ ਨਿਕਲੀ ਪਾਰਟੀ ਚੋਣ ਕਮਿਸ਼ਨ ਨਾਲ ਰਜਿਸਟ੍ਰੇਸ਼ਨ ਕਰਵਾਉਣ ਲਈ ਪਿਛਲੇ ਦਿਨੀਂ ਲਗਾਤਾਰ ਕੋਸ਼ਿਸ਼ਾਂ ਕਰਨੀਆਂ ਪਈਆਂ।
ਕਾਗਜ਼ਾਂ ਚ ਕਮੀਆਂ ਦੇ ਕਾਰਨ ਪਹਿਲਾਂ ਕਿਸਾਨਾਂ ਦੀ ਪਾਰਟੀ ਨੂੰ ਰਜਿਸਟ੍ਰੇਸ਼ਨ ਚ ਦਿੱਕਤਾਂ ਵੀ ਆ ਰਹੀਆਂ ਸਨ ਤੇ ਇੰਝ ਲੱਗ ਰਿਹਾ ਸੀ ਕਿ ਸ਼ਾਇਦ ਕਿਸਾਨ ਉਮੀਦਵਾਰ ਜੇ ਚੋਣਾਂ ਚ ਉੱਤਰੇ ਹਨ, ਉਨ੍ਹਾਂ ਨੂੰ ਆਜ਼ਾਦ ਉਮੀਦਵਾਰ ਦੇ ਤੌਰ ਤੇ ਹੀ ਚੋਣ ਲੜਨੀ ਪੈ ਸਕਦੀ ਹੈ।
ਮੁਹਾਲੀ ਤੋਂ ਸੰਯੁਕਤ ਸਮਾਜ ਮੋਰਚਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਆਪਣੇ ਟਵਿੱਟਰ ਹੈਂਡਲ ਤੇ ਪੋਸਟ ਪਾ ਕੇ ਦੱਸਿਆ ਕਿ ਐਸ ਐਸ ਐਮ ਨੂੰ ਚੋਣ ਨਿਸ਼ਾਨ ਮੰਜਾ ਅਲਰਟ ਹੋਇਆ ਹੈ। ਉਨ੍ਹਾਂ ਨੇ ਅੱਗੇ ਲਿਖਿਆ “ਚੱਕ ਲਓ ਮੰਜਾ ਪੰਜਾਬੀਓ”।
ਅੰਦਾਜ਼ੇ ਲਾਏ ਜਾ ਰਹੇ ਸਨ ਕਿ ਕਿਸਾਨਾਂ ਨੂੰ ਟਰੈਕਟਰ ਚੋਣ ਨਿਸ਼ਾਨ ਮਿਲ ਸਕਦਾ ਹੈ ਪਰ ਆਖ਼ਿਰਕਰ ਹੁਣ ਸੰਯੁਕਤ ਕਿਸਾਨ ਮੋਰਚਾ ਪਾਰਟੀ ‘ਮੰਜਾ’ ਚੋਣ ਨਿਸ਼ਾਨ ਤੇ ਚੋਣਾਂ ਲੜਨਗੇ।