ਬ੍ਰੇਕਿੰਗ : ਪੰਜਾਬ ਵਿੱਚ ਕੋਰੋਨਾਵਾਇਰਸ ਨਾਲ ਦੂਜੀ ਮੌਤ

TeamGlobalPunjab
1 Min Read

ਚੰਡੀਗੜ੍ਹ : ਇਸ ਸਮੇਂ ਦੀ ਵੱਡੀ ਖਬਰ ਪੰਜਾਬ ਦੇ ਜ਼ਿਲ੍ਹਾਂ ਅਮ੍ਰਿਤਸਰ ਤੋਂ ਆ ਰਹੀ ਹੈ। ਅਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਕੋਰੋਨਾਵਾਇਰਸ ਨਾਲ ਪੀੜਤ ਹਰਭਜਨ ਸਿੰਘ ਨਾਂ ਦੇ  ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਪੰਜਾਬ ਦੇ ਜ਼ਿਲ੍ਹਾਂ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦਾ ਰਹਿਣ ਵਾਲਾ ਸੀ। ਦੱਸ ਦਈਏ ਕਿ ਉਕਤ ਮ੍ਰਿਤਕ, ਬਲਦੇਵ ਸਿੰਘ ਦਾ ਦੋਸਤ ਸੀ ਜਿਸ ਦੀ ਕੁਝ ਦਿਨ ਪਹਿਲਾਂ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਸੀ। ਪੰਜਾਬ ਵਿੱਚ ਕੋਰੋਨਾਵਾਇਰਸ ਨਾਲ ਮੌਤ ਦਾ ਇਹ ਦੂਜਾ ਮਾਮਲਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਐਤਵਾਰ ਰਾਤ 10 ਵਜੇ ਹਰਭਜਨ ਸਿੰਘ ਪੁੱਤਰ ਭਗਤ ਸਿੰਘ ਵਾਸੀ ਮੋਰਾਂਵਾਲੀ ਜ਼ਿਲ੍ਹਾਂ ਹੁਸਿਆਰਪੁਰ ਦੀ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਰਭਜਨ ਸਿੰਘ ਨੂੰ 23 ਮਾਰਚ ਨੂੰ ਹੁਸ਼ਿਆਰਪੁੁਰ ਦੇ ਸਿਵਲ ਹਸਪਤਾਲ ਤੋਂ ਅਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ। ਉਨ੍ਹਾਂ ਨਾਲ ਇਹ ਵੀ ਦੱਸਿਆ ਕਿ ਮ੍ਰਿਤਕ, ਬਲਦੇਵ ਸਿੰਘ ਦਾ ਦੋਸਤ ਸੀ ਜਿਸ ਦੀ ਕੁਝ ਦਿਨ ਪਹਿਲਾਂ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਸੀ।

Share this Article
Leave a comment