ਚੰਡੀਗੜ੍ਹ : ਸੀਨੀਅਰ ਐਡਵੋਕੇਟ ਸੁਮੀਤ ਮਹਾਜਨ ਨੇ ਬੁੱਧਵਾਰ ਨੂੰ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਹਾਜਨ ਨੇ ਆਪਣਾ ਅਸਤੀਫ਼ਾ ਪ੍ਰਿੰਸੀਪਲ ਸੈਕਟਰੀ, ਪੰਜਾਬ ਅਨੁਰਾਗ ਵਰਮਾ ਨੂੰ ਭੇਜਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਏਪੀਐਸ ਦਿਓਲ ਐਡਵੋਕੇਟ ਜਨਰਲ ਅਤੇ ਮੁਕੇਸ਼ ਚੰਦਰ ਬੇਰੀ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ।