BREAKING : ਸੁਖਪਾਲ ਖਹਿਰਾ ਨੂੰ ਈ.ਡੀ. ਨੇ ਕੀਤਾ ਗ੍ਰਿਫ਼ਤਾਰ

TeamGlobalPunjab
1 Min Read

ਚੰਡੀਗੜ੍ਹ : ਵੱਡੀ ਖ਼ਬਰ ਸੁਖਪਾਲ ਸਿੰਘ ਖਹਿਰਾ ਨਾਲ ਜੁੜੀ ਹੋਈ ਹੈ। ਸੁਖਪਾਲ ਸਿੰਘ ਖਹਿਰਾ ਨੂੰ ਈ.ਡੀ. ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਮਨੀ ਲਾਂਡਰਿੰਗ ਕੇਸ ਕਾਰਨ ਹੋਈ ਦੱਸੀ ਜਾ ਰਹੀ ਹੈ। ਖਹਿਰਾ ਨੂੰ ਈ.ਡੀ. ਦੀ ਟੀਮ ਨੇ ਚੰਡੀਗੜ੍ਹ ਵਿਖੇ ਹਿਰਾਸਤ ਵਿਚ ਲਿਆ ਹੈ।

ਦੱਸਣਯੋਗ ਹੈ ਕਿ ਮਨੀ ਲਾਂਡਰਿੰਗ ਦੇ ਮਾਮਲੇ ‘ਚ ਇਸੇ ਸਾਲ 9 ਮਾਰਚ ਨੂੰ ਈਡੀ ਨੇ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਸੈਕਟਰ-5 ਸਥਿਤ ਕੋਠੀ ਅਤੇ ਉਨ੍ਹਾਂ ਦੇ ਜੱਦੀ ਪਿੰਡ ‘ਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਚੰਡੀਗੜ੍ਹ ਸਥਿਤ ਖਹਿਰਾ ਦੀ ਕੋਠੀ ਨੂੰ ਸੀਲ ਕਰ ਦਿੱਤਾ ਗਿਆ ਸੀ।

ਪੰਜਾਬ ‘ਚ ਰਿਹਾਇਸ਼ਾਂ ‘ਤੇ ਛਾਪੇਮਾਰੀ ਕਰਨ ਤੋਂ ਬਾਅਦ ਖਹਿਰਾ ਨੂੰ 17 ਮਾਰਚ ਨੂੰ ਦਿੱਲੀ ਸਥਿਤ ਈਡੀ ਦਫ਼ਤਰ ‘ਚ ਤਲਬ ਕੀਤਾ ਗਿਆ ਸੀ। ਖਹਿਰਾ ਦਾ ਉਸ ਸਮੇਂ ਕਹਿਣਾ ਸੀ ਉਹਨਾਂ ਖ਼ਿਲਾਫ਼ ਈ.ਡੀ. ਦੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ ਪਰ ਉਹ ਜਾਂਚ ਵਿੱਚ ਈ.ਡੀ. ਨੂੰ ਪੂਰਾ ਸਹਿਯੋਗ ਕਰਣਗੇ।

Share this Article
Leave a comment