ਮੁਹਾਲੀ (ਦਰਸ਼ਨ ਸਿੰਘ ਖੋਖਰ) : ਮੁਹਾਲੀ ਵਿੱਚ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਸਾਹਮਣੇ ਡੇਢ ਮਹੀਨੇ ਤੋਂ ਲਗਾਤਾਰ ਧਰਨੇ ‘ਤੇ ਬੈਠੇ ਕੱਚੇ ਅਧਿਆਪਕਾਂ ਨੇ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਕੋਠੀ ਦਾ ਦੇਰ ਸ਼ਾਮ ਘਿਰਾਓ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕੁਝ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਕੱਚੇ ਅਧਿਆਪਕਾਂ ਦਾ ਦੋਸ਼ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਵਾਅਦੇ ਤੋਂ ਸਰਕਾਰ ਭੱਜ ਰਹੀ ਹੈ।