ਲਖਨਊ : ਕਾਂਗਰਸ ਪਾਰਟੀ ਦੇ ਤਾਬੜਤੋੜ ਹਮਲਿਆਂ ਅਤੇ ਵਿਰੋਧੀ ਧਿਰਾਂ ਵੱਲੋਂ ਬਣਾਏ ਜਾ ਰਹੇ ਦਬਾਅ ਤੋਂ ਬਾਅਦ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਝੁਕਣ ਲਈ ਮਜਬੂਰ ਹੋ ਗਈ ਹੈ। ਵਿਰੋਧੀ ਧਿਰਾਂ ਦੇ ਦਬਾਅ ਅੱਗੇ ਗੋਡੇ ਟੇਕਦੇ ਹੋਏ ਯੋਗੀ ਸਰਕਾਰ ਨੂੰ ਆਖਰਕਾਰ ਪ੍ਰਿਯੰਕਾ ਗਾਂਧੀ ਨੂੰ ਸੀਤਾਪੁਰ ਦੀ ਅਸਥਾਈ ਜੇਲ੍ਹ ਤੋਂ ਰਿਹਾਅ ਕਰਨਾ ਪਿਆ । ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਸਰਕਾਰ ਨੇ ਪ੍ਰਿਯੰਕਾ ਗਾਂਧੀ ਨੂੰ ਲਖੀਮਪੁਰ ਖੀਰੀ ਵਿਖੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦੀ ਵੀ ਆਗਿਆ ਦੇ ਦਿੱਤੀ ਹੈ।
ਉਧਰ ਲਖਨਊ ਹਵਾਈ ਅੱਡੇ ‘ਤੇ ਪਹੁੰਚੇ ਰਾਹੁਲ ਗਾਂਧੀ ਨੂੰ ਪਹਿਲਾਂ ਲਖੀਮਪੁਰ ਖੀਰੀ ਜਾਣ ਦੀ ਆਗਿਆ ਨਹੀਂ ਦਿੱਤੀ ਗਈ, ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਲਖਨਊ ਹਵਾਈ ਅੱਡੇ ‘ਤੇ ਹੀ ਧਰਨਾ ਲਗਾ ਦਿੱਤਾ। ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਵੀ ਧਰਨਾ ਲਗਾਇਆ।
ਇਸ ਤੋਂ ਕੁਝ ਸਮਾਂ ਬਾਅਦ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਲਖੀਮਪੁਰ ਖੀਰੀ ਜਾਣ ਦੀ ਆਗਿਆ ਦੇ ਦਿੱਤੀ। ਹਾਲਾਂਕਿ ਇੱਥੇ ਇਕ ਵਾਰ ਫਿਰ ਰਾਹੁਲ ਗਾਂਧੀ ਅੜ ਗਏ। ਰਾਹੁਲ ਨੇ ਪ੍ਰਸ਼ਾਸ਼ਨ ਵੱਲੋਂ ਉਪਲਬਧ ਕਰਵਾਈਆਂ ਗੱਡੀਆਂ ਵਿਚ ਜਾਣ ਤੋਂ ਇਨਕਾਰ ਕਰ ਦਿੱਤਾ।
अगर प्रशासन हमें जाने की अनुमति दे रहा है तो हम सिर्फ अपनी गाड़ियों में जाएंगे, किसी कैद में नहीं।#लखीमपुर
— Bhupesh Baghel (@bhupeshbaghel) October 6, 2021
ਕਰੀਬ ਪੌਣੇ ਘੰਟੇ ਬਾਅਦ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਆਪਣੀ ਮਰਜ਼ੀ ਦੀ ਗੱਡੀ ਵਿਚ ਲਖੀਮਪੁਰ ਜਾਣ ਦੀ ਆਗਿਆ ਦੇ ਦਿੱਤੀ। ਭਾਰੀ ਸੁਰੱਖਿਆ ਦਸਤੇ ਦੇ ਘੇਰੇ ਵਿੱਚ ਰਾਹੁਲ ਗਾਂਧੀ ਲਖਨਊ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਹਨ।