ਹਰਿਆਣਾ-ਉੱਤਰ ਪ੍ਰਦੇਸ਼ ਬਾਰਡਰ, ਸਹਾਰਨਪੁਰ : ਲਖੀਮਪੁਰ ਖੇੜੀ ਲਈ ਪੰਜਾਬ ਤੋਂ ਰਵਾਨਾ ਹੋਇਆ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਾਫ਼ਲਾ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਰੋਕ ਦਿੱਤਾ ਗਿਆ ਹੈ। ਵੱਡੀ ਗਿਣਤੀ ਉੱਤਰ ਪ੍ਰਦੇਸ਼ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ ਹਰਿਆਣਾ-ਉੱਤਰ ਪ੍ਰਦੇਸ਼ ਬਾਰਡਰ ‘ਤੇ ਮੌਜੂਦ ਹਨ।
ਪੁਲਿਸ ਵੱਲੋਂ ਕਾਂਗਰਸ ਦੇ ਕਾਫ਼ਲੇ ਨੂੰ ਰੋਕਣ ਲਈ ਵੱਡੇ ਵੱਡੇ ਬੈਰੀਕੇਡ ਲਗਾਏ ਗਏ ਹਨ। ਕਾਂਗਰਸੀ ਵਰਕਰਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਤਿੱਖੀ ਬਹਿਸ ਵੀ ਚੱਲ ਰਹੀ ਹੈ।
ਨਵਜੋਤ ਸਿੰਘ ਸਿੱਧੂ ਗੱਡੀ ਤੋਂ ਬਾਹਰ ਆ ਕੇ ਖ਼ੁਦ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਕਰ ਰਹੇ ਹਨ ਅਤੇ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਪੁੱਛਿਆ ਕਿ ਕਿਉਂ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ।
ਇਸ ਸਮੇਂ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਜ਼ੋਰ- ਅਜ਼ਮਾਇਸ਼ ਚੱਲ ਰਹੀ ਹੈ । ਸਿੱਧੂ ਨੇ ਐਲਾਨ ਕੀਤਾ ਹੈ ਕਿ ਉਹ ਪੀੜਤ ਪਰਿਵਾਰ ਨਾਲ ਹਰ ਹਾਲਤ ਵਿੱਚ ਮੁਲਾਕਾਤ ਕਰਨਗੇ।