ਟੀਵੀ ਅਦਾਕਾਰਾ ਅਤੇ ਬਿੱਗ ਬੌਸ 13 ਦੀ ਪ੍ਰਤੀਯੋਗੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਕਾਫੀ ਮਸ਼ਹੂਰ ਹੋ ਚੁੱਕੇ ਹਨ। ਉਨ੍ਹਾਂ ਨੇ ਬੇਟੀ ਸ਼ਹਿਨਾਜ਼ ਦੇ ਬਿੱਗ ਬੌਸ 13 ਵਿੱਚ ਰਹਿੰਦਿਆਂ ਨਾਮ ਕਮਾਇਆ ਸੀ। ਹੁਣ ਸੰਤੋਖ ਸਿੰਘ ਸੁੱਖ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਸੰਤੋਖ ਸਿੰਘ ਸੁੱਖ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।