BREKING NEWS : ਬਠਿੰਡਾ ਤੋਂ ‘ਆਪ’ ਨੇ ਚੂੜੇ ਵਾਲੀ ਵਿਧਾਇਕ ਨੂੰ ਉਤਾਰਿਆ ਮੈਦਾਨ ਵਿੱਚ

ਬਠਿੰਡਾ: ਆਮ ਆਦਮੀ ਪਾਰਟੀ ਨੇ ਬਠਿੰਡਾ ਤੋਂ ਆਪਣੀ ਇੱਕ ਅਜਿਹੀ ਵਿਧਾਇਕ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਿਸ ਦਾ ਕਿ ਅਜੇ ਹੁਣੇ ਹੁਣੇ ਵਿਆਹ ਹੋਇਆ ਹੈ। ਇਹ ਚੂੜੇ ਵਾਲੀ ਵਿਧਾਇਕ ਹਨ ਪ੍ਰੋ: ਬਲਜਿੰਦਰ ਕੌਰ ਜਿਨ੍ਹਾਂ ਦੇ ਮੁਕਾਬਲੇ ਪੰਜਾਬ ਜ਼ਮਹੂਰੀ ਗੱਠਜੋੜ ਨੇ ਸੁਖਪਾਲ ਸਿੰਘ ਖਹਿਰਾ ਨੂੰ ਤਾਂ ਪਹਿਲਾਂ ਹੀ ਚੋਣ ਮੈਦਾਨ ਵਿੱਚ ਉਤਾਰ ਰੱਖਿਆ ਹੈ ਤੇ ਇੱਥੋਂ ਅਕਾਲੀ ਦਲ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਚੋਣ ਲੜਨਾ ਵੀ ਲੱਗਭਗ ਤੈਅ ਮੰਨਿਆ ਜਾ ਰਿਹਾ ਹੈ। ਅਜਿਹੇ ਵਿੱਚ ਹੁਣ ਉਡੀਕ ਹੈ, ਤਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜਿਸ ਦਾ ਐਲਾਨ ਹੋਣਾ ਅਜੇ ਬਾਕੀ ਹੈ। ਪ੍ਰੋ : ਬਲਜਿੰਦਰ ਕੌਰ ਦੀ ਉਮੀਦਵਾਰੀ ਦਾ ਐਲਾਨ ਪਾਰਟੀ ਨੇ ਇੱਕ ਲਿਖਤੀ ਬਿਆਨ ਰਾਹੀਂ ਕੀਤਾ ਹੈ।

ਦੱਸ ਦਈਏ ਕਿ ਪ੍ਰੋ: ਬਲਜਿੰਦਰ ਕੌਰ ਪੰਜਾਬ ਦੇ ਹਲਕਾ ਤਲਵੰਡੀ ਸਾਬੋ ਤੋਂ ਮੌਜੂਦਾ ਵਿਧਾਇਕ ਤੇ ਪਾਰਟੀ ਦੇ ਮੁੱਖ ਬੁਲਾਰੇ ਤੋਂ ਇਲਾਵਾ ‘ਆਪ’ ਦੀ ਮਹਿਲਾ ਵਿੰਗ ਪੰਜਾਬ ਦੇ ਅਬਜ਼ਰਵਰ ਵੀ ਹਨ।
ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਹਲਕੇ ਦੇ ਪਿੰਡ ਜਗਾਰਾਮ ਤੀਰਥ ਦੇ ਜੰਮਪਲ ਹਨ ਅਤੇ ਹਾਲ ਹੀ ਦੌਰਾਨ ਉਨ੍ਹਾਂ ਦਾ ਵਿਆਹ ਅੰਮ੍ਰਿਤਸਰ ਨਾਲ ਸੰਬੰਧਿਤ ਸੁਖਰਾਜ ਸਿੰਘ ਬੱਲ ਨਾਲ ਹੋਇਆ ਹੈ, ਜੋ ਆਮ ਆਦਮੀ ਪਾਰਟੀ ਦੇ ਮਾਝਾ ਯੂਥ ਵਿੰਗ ਦੇ ਪ੍ਰਧਾਨ ਹਨ।
ਅੰਗਰੇਜ਼ੀ ਭਾਸ਼ਾ ਵਿੱਚ ਐਮ.ਏ. ਅਤੇ ਐਮ.ਫਿਲ ਦੀ ਉੱਚ ਸਿੱਖਿਆ ਪ੍ਰਾਪਤ ਪ੍ਰੋਫੈਸਰ ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਆਉਣ ਤੋਂ ਪਹਿਲਾਂ ਫ਼ਤਿਹਗੜ੍ਹ ਸਾਹਿਬ ਵਿਖੇ ਅਧਿਆਪਨ ਕਾਰਜ ਵੀ ਕੀਤਾ ਹੈ।
2014 ‘ਚ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਪ੍ਰੋਫੈਸਰ ਬਲਜਿੰਦਰ ਕੌਰ ਨੇ 14000 ਤੋਂ ਵੱਧ ਵੋਟਾਂ ਲੈ ਕੇ ਇਸ ਹਲਕੇ ਦੀ ਰਵਾਇਤੀ ਸਿਆਸਤ ਵਿੱਚ ਤੀਜੀ ਧਿਰ ਵਜੋਂ ਆਮ ਆਦਮੀ ਪਾਰਟੀ ਦਾ ਨਾਮ ਦਰਜ਼ ਕਰਵਾਇਆ ਸੀ ਅਤੇ 2017 ਦੀਆਂ ਵਿਧਾਨ ਸਭਾ ਵਿੱਚ ਪ੍ਰੋਫੈਸਰ ਬਲਜਿੰਦਰ ਕੌਰ ਨੇ ‘ਆਪ’ ਦੀ ਟਿਕਟ ਉੱਤੇ 19833 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।

 

Check Also

ਟਾਈਟਲਰ ਦੀ ਤਸਵੀਰ ਵਾਲੀ ਟੀ ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਕਾਂਗਰਸੀ ਵਰਕਰ, SGPC ਨੇ ਕੀਤੀ ਨਿੰਦਾ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ …

Leave a Reply

Your email address will not be published.