ਨਿਊਜ਼ ਡੈਸਕ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਕਸ ਸੰਮੇਲਨ (PM Modi in Brics summit) ‘ਚ ਹਿੱਸਾ ਲੈਣ ਲਈ ਵਿਦੇਸ਼ ਜਾ ਰਹੇ ਹਨ। ਉਹ ਗਲੋਬਲ ਸਮੱਸਿਆਵਾਂ ‘ਤੇ ਇਸ ਗਲੋਬਲ ਬ੍ਰੇਨਸਟਾਰਮਿੰਗ ਵਿੱਚ ਕਈ ਦੇਸ਼ਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ। ਇਸੇ ਦੌਰਾਨ ਖ਼ਬਰ ਆਈ ਕਿ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਬਾਥਰੂਮ ਵਿੱਚ ਡਿੱਗ ਕੇ ਜ਼ਖ਼ਮੀ ਹੋ ਗਏ ਹਨ। ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ ਤੁਰੰਤ ਇਲਾਜ ਕੀਤਾ। ਇਸ ਤੋਂ ਬਾਅਦ ਉਨ੍ਹਾਂ ਦੇ ਅਧਿਕਾਰਤ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਲੂਲਾ ਨੇ ਵੀ ਪੀਐਮ ਮੋਦੀ ਨੂੰ ਰੂਸ ਵਿੱਚ ਮਿਲਣਾ ਸੀ। ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਮੋਦੀ ਰੂਸ ‘ਚ ਹੋਣ ਵਾਲੇ ਬ੍ਰਿਕਸ ਸੰਮੇਲਨ ਦੌਰਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨਗੇ ਜਾਂ ਨਹੀਂ।
ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਦੇ ਘਰ ‘ਚ ਸਿਰ ‘ਚ ਸੱਟ ਲੱਗੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਬੈੱਡ ਰੈਸਟ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਨੂੰ ਕੁਝ ਸਮੇਂ ਲਈ ਫਲਾਈਟ ਰਾਹੀਂ ਸਫਰ ਕਰਨ ਤੋਂ ਵੀ ਰੋਕਿਆ ਗਿਆ ਹੈ। ਅਜਿਹੇ ‘ਚ ਡਾਕਟਰੀ ਸਲਾਹ ਤੋਂ ਬਾਅਦ ਉਨ੍ਹਾਂ ਨੇ ਬ੍ਰਿਕਸ ਸੰਮੇਲਨ ਲਈ ਰੂਸ ਦਾ ਦੌਰਾ ਰੱਦ ਕਰ ਦਿੱਤਾ। ਲੂਲਾ ਦੇ ਦਫਤਰ ਤੋਂ ਜਾਰੀ ਬਿਆਨ ਅਨੁਸਾਰ, ’78 ਸਾਲਾ ਲੂਲਾ ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਬ੍ਰਿਕਸ ਬੈਠਕ ‘ਚ ਹਿੱਸਾ ਲੈਣਗੇ। ਜੇ ਉਹ ਨਾ ਡਿਗਦੇ ਤਾਂ ਉਨ੍ਹਾਂ ਦੀ ਫਲਾਈਟ ਸ਼ਾਮ 5 ਵਜੇ ਦੀ ਸੀ।
ਲੂਲਾ ਦੇ ਡਾਕਟਰ ਰੋਬਰਟੋ ਕਲਿਲ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਸਿਰ ਦੇ ਪਿਛਲੇ ਪਾਸੇ ਖੂਨ ਵਗਣ ਤੋਂ ਬਾਅਦ ਟਾਂਕੇ ਲਾਏ ਗਏ ਹਨ। ਸੱਤ ਦਿਨਾਂ ਤੱਕ ਡਾਕਟਰਾਂ ਦੀ ਲਗਾਤਾਰ ਨਿਗਰਾਨੀ ਹੇਠ ਆਈਸੀਯੂ ਵਿੱਚ ਰੱਖਿਆ ਜਾਵੇਗਾ। ਲੂਲਾ ਠੀਕ ਹੋ ਰਹੇ ਹਨ।
ਬ੍ਰਿਕਸ ਕੀ ਹੈ?
ਇਸ ਦੇ ਵਿਸਥਾਰ ਤੋਂ ਬਾਅਦ ਬ੍ਰਿਕਸ ਦਾ ਇਹ ਪਹਿਲਾ ਸਿਖਰ ਸੰਮੇਲਨ ਹੈ। ਬ੍ਰਿਕਸ ਵਿਸ਼ਵ ਦੀਆਂ ਪ੍ਰਮੁੱਖ ਉਭਰਦੀਆਂ ਅਰਥਵਿਵਸਥਾਵਾਂ ਨੂੰ ਇਕੱਠਾ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਹੈ। ਮਿਸਰ, ਈਰਾਨ, ਇਥੋਪੀਆ ਅਤੇ ਯੂਏਈ 2024 ਵਿੱਚ ਇਸ ਸਮੂਹ ਵਿੱਚ ਸ਼ਾਮਿਲ ਹੋਏ ਹਨ। ਭਾਰਤ ‘ਚ ਮੌਜੂਦ ਰੂਸੀ ਰਾਜਦੂਤ ਅਲੀਪੋਵ ਨੇ ਕਿਹਾ, ‘ਉਨ੍ਹਾਂ ਦਾ ਦੇਸ਼ ਬ੍ਰਿਕਸ ਸੰਮੇਲਨ ‘ਚ ਪ੍ਰਧਾਨ ਮੰਤਰੀ ਮੋਦੀ ਦੇ ਨਾਲ 40 ਹੋਰ ਨੇਤਾਵਾਂ ਦਾ ਸਵਾਗਤ ਕਰਨ ਲਈ ਉਤਸੁਕ ਹੈ।’
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।