ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਨੂੰ ਮਿਲੀ ਰਾਹਤ, ਦਿੱਲੀ ਪੁਲਿਸ ਨੇ ਇਸ ਕੇਸ ‘ਚ ਦਿੱਤੀ ਕਲੀਨ ਚਿੱਟ

Rajneet Kaur
2 Min Read

ਨਿਊਜ਼ ਡੈਸਕ: ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਨੂੰ ਜਿਨਸੀ ਸ਼ੋਸ਼ਣ ਮਾਮਲੇ ‘ਚ ਦਿੱਲੀ ਪੁਲਿਸ ਤੋਂ ਰਾਹਤ ਮਿਲੀ ਹੈ। ਪੁਲਿਸ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸੱਤ ਮਹਿਲਾ ਪਹਿਲਵਾਨਾਂ ਨੇ ਉਨ੍ਹਾਂ ਵਿਰੁੱਧ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ। ਇਨ੍ਹਾਂ ਵਿੱਚ ਇੱਕ ਨਾਬਾਲਿਗ ਮਹਿਲਾ ਪਹਿਲਵਾਨ ਵੀ ਸ਼ਾਮਿਲ ਹੈ। ਬ੍ਰਿਜ ਭੂਸ਼ਣ ਖਿਲਾਫ ਵੀਰਵਾਰ ਨੂੰ ਦੋ ਅਦਾਲਤਾਂ ‘ਚ ਚਾਰਜਸ਼ੀਟ ਦਾਖਲ ਕੀਤੀ ਗਈ। ਇਨ੍ਹਾਂ ਵਿੱਚੋਂ ਇੱਕ ਚਾਰਜਸ਼ੀਟ ਰੌਜ਼ ਐਵੇਨਿਊ ਕੋਰਟ ਅਤੇ ਦੂਜੀ ਪਟਿਆਲਾ ਕੋਰਟ ਵਿੱਚ ਦਾਇਰ ਕੀਤੀ ਗਈ ਸੀ।

ਦਿੱਲੀ ਪੁਲਿਸ ਨੇ ਅੱਜ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਦੋ ਵੱਖ-ਵੱਖ ਅਦਾਲਤਾਂ ਵਿੱਚ 1000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਪੋਕਸੋ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਦਰਜ ਕਰ ਲਈ ਹੈ। ਪੁਲਿਸ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਠੋਸ ਸਬੂਤ ਨਹੀਂ ਹੈ। ਪੁਲਿਸ ਨੇ ਬ੍ਰਿਜ ਭੂਸ਼ਣ ਦੇ ਖਿਲਾਫ ਪੋਕਸੋ ਕੇਸ ਵਾਪਿਸ ਲੈਣ ਲਈ ਵੀ ਅਰਜ਼ੀ ਦਿੱਤੀ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਅਦਾਲਤ ਵਿੱਚ ਅੰਤਿਮ ਰਿਪੋਰਟ ਦਾਇਰ ਕਰ ਦਿੱਤੀ ਗਈ ਹੈ। POCSO ਮਾਮਲੇ ਦੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ 550 ਪੰਨਿਆਂ ਦੀ ਕੈਂਸਲੇਸ਼ਨ ਚਾਰਜਸ਼ੀਟ ਵੀ ਦਾਇਰ ਕੀਤੀ ਹੈ। ਦਿੱਲੀ ਪੁਲਿਸ ਨੇ 7 ਪਹਿਲਵਾਨਾਂ ਦੁਆਰਾ ਇੱਕ ਭਾਜਪਾ ਸੰਸਦ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋ ਅਦਾਲਤਾਂ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।6 ਹੋਰ ਮਹਿਲਾ ਪਹਿਲਵਾਨਾਂ ਦੇ ਦੋਸ਼ਾਂ ਨੂੰ ਲੈ ਕੇ ਰੌਜ਼ ਐਵੇਨਿਊ ਕੋਰਟ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ,ਜਦੋਂਕਿ ਨਾਬਾਲਿਗਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਨੂੰ ਲੈ ਕੇ ਪਟਿਆਲਾ ਹਾਊਸ ਕੋਰਟ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਬ੍ਰਿਜ ਭੂਸ਼ਣ ਨੂੰ ਨਾਬਾਲਗ ਪਹਿਲਵਾਨ ਮਾਮਲੇ ‘ਚ ਕਲੀਨ ਚਿੱਟ ਦੇ ਦਿੱਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

 

Share this Article
Leave a comment