ਹਰਿਆਣਾ: ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਬ੍ਰਿਜ ਸ਼ਰਮਾ ਨੂੰ ਹਰਿਆਣਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਮਹੀਨੇ ਦੀ ਸ਼ੁਰੂਆਤ ‘ਚ ਜੇਜੇਪੀ ਦੀ ਹਰਿਆਣਾ ਇਕਾਈ ਦੇ ਮੁਖੀ ਨਿਸ਼ਾਨ ਸਿੰਘ ਨੇ ਪਾਰਟੀ ਛੱਡ ਦਿੱਤੀ ਸੀ।
ਪਾਰਟੀ ਦੇ ਇਕ ਬਿਆਨ ਅਨੁਸਾਰ ਸ਼ਰਮਾ ਕਰਨਾਲ ਦੇ ਰਹਿਣ ਵਾਲੇ ਹਨ। ਸਾਬਕਾ ਸੰਸਦ ਮੈਂਬਰ ਅਜੇ ਸਿੰਘ ਚੌਟਾਲਾ ਦੀ ਅਗਵਾਈ ਵਾਲੀ ਜੇਜੇਪੀ ਅਤੇ ਭਾਜਪਾ ਦਰਮਿਆਨ ਪਿਛਲੇ ਮਹੀਨੇ ਗਠਜੋੜ ਟੁੱਟ ਗਿਆ ਸੀ। ਜੇਜੇਪੀ ਨੇ ਐਲਾਨ ਕੀਤਾ ਸੀ ਕਿ ਉਹ 25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ‘ਚ ਹਰਿਆਣਾ ‘ਚ ਆਪਣੇ ਉਮੀਦਵਾਰ ਉਤਾਰੇਗੀ। ਜੇਜੇਪੀ ਕੁਝ ਸੀਟ ‘ਤੇ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।