ਟੋਰਾਂਟੋ: 700 ਦੇ ਲਗਭਗ ਪੰਜਾਬੀ ਵਿਦਿਆਰਥੀਆਂ ਦਾ ਭਵਿੱਖ ਖਤਰੇ ‘ਚ ਪਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਇੰਮੀਗ੍ਰੇਸ਼ਨ ਏਜੰਟ ਬ੍ਰਿਜੇਸ਼ ਮਿਸ਼ਰਾ ਨੇ ਖੁਦ ਨੂੰ ਬੇਕਸੂਰ ਦੱਸਿਆ। ਜੇਲ੍ਹ ‘ਚ ਬੰਦ ਮਿਸ਼ਰਾ ਦਾ ਕਹਿਣਾ ਹੈ ਕਿ ਉਸ ਨੂੰ ਫਸਾਇਆ ਜਾ ਰਿਹਾ ਹੈ। ਉਸ ਨੇ ਉਲਟਾ ਵਿਦਿਆਰਥੀਆਂ ਨੂੰ ਠੱਗ ਕਰਾਰ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਗਲਤੀਆਂ ’ਤੇ ਪਰਦਾ ਪਾਉਣ ਲਈ ਮੈਨੂੰ ਨਿਸ਼ਾਨਾ ਬਣਾ ਰਹੇ ਹਨ।
ਇੱਕ ਰਿਪੋਰਟ ਮੁੁੁਤਾਬਕ ਬ੍ਰਿਜੇਸ਼ ਮਿਸ਼ਰਾ ਨੇ ਕਿਹਾ ਕਿ ਉਸ ਨੂੰ ਨਹੀਂ ਪਤਾ ਕਿ ਉਸ ਵਿਰੁੱਧ ਦੋਸ਼ ਲਾਉਣ ਵਾਲੇ ਕੌਣ ਹਨ ਅਤੇ ਉਸ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਬੀਤੇ ਮਾਰਚ ਮਹੀਨੇ ਦੌਰਾਨ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਸੈਂਕੜੇ ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕਰ ਦਿਤੇ ਜੋ ਫਰਜ਼ੀ ਦਾਖਲਾ ਪੱਤਰਾਂ ਦੇ ਆਧਾਰ ‘ਤੇ ਕੈਨੇਡਾ ਪੁੱਜੇ। ਇਨ੍ਹਾਂ ਵਿਦਿਆਰਥੀਆਂ ਨੂੰ ਦਾਖਲਾ ਪੱਤਰ ਫਰਜ਼ੀ ਹੋਣ ਬਾਰੇ ਉਸ ਵੇਲੇ ਪਤਾ ਲੱਗਾ ਜਦੋਂ ਪੀ.ਆਰ. ਦੀਆਂ ਅਰਜੀਆਂ ਦਾਖਲ ਕੀਤੀਆਂ।
ਡਿਪੋਰਟੇਸ਼ਨ ਦੇ ਨੋਟਿਸ ਹਾਸਲ ਕਰਨ ਵਾਲੇ ਜਿਆਦਾਤਰ ਵਿਦਿਆਰਥੀਆਂ ਨੇ ਜਲੰਧਰ ਦੇ ਐਜੂਕੇਸ਼ਨ ਮਾਇਗ੍ਰੇਸ਼ਨ ਸਰਵਿਸਿਜ਼ ਦੀ ਸਹਾਇਤਾ ਨਾਲ ਸਟੱਡੀ ਵੀਜ਼ਾ ਅਰਜ਼ੀਆਂ ਦਾਇਰ ਕੀਤੀਆਂ ਸਨ। ਇਨ੍ਹਾਂ ਨੂੰ ਸਟੱਡੀ ਵੀਜ਼ਾ ਤਾਂ ਮਿਲ ਗਏ ਪਰ ਪਰਮਾਨੈਂਟ ਰੈਜ਼ੀਡੈਂਸੀ ਵਾਲੀਆਂ ਫਾਈਲਾਂ ਫਸ ਗਈਆਂ। ਮਿਸ਼ਰਾ ਨੇ ਹਰ ਵਿਦਿਆਰਥੀ ਤੋਂ 16 ਲੱਖ ਤੋਂ 20 ਲੱਖ ਰੁਪਏ ਵਸੂਲ ਕੀਤੇ। ਇੱਕ ਪੀੜਤ ਵਿਦਿਆਰਥੀ ਦੇ ਵਕੀਲ ਸੁਮਿਤ ਸੇਨ ਨੇ ਕਿਹਾ ਕਿ ਹੁਣ ਬ੍ਰਿਜੇਸ਼ ਮਿਸ਼ਰਾ ਕੋਲ ਕੋਈ ਜਵਾਬ ਨਹੀਂ ਕਿ ਉਹ ਕੈਨੇਡਾ ਵਿਚ ਕੀ ਕਰ ਰਿਹ ਸੀ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਉਸ ਉਤੇ ਹੀ ਦੋਸ਼ ਕਿਉਂ ਲਾ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।